ਪੰਜਾਬ

punjab

ETV Bharat / state

ਤਰਨਤਾਰਨ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ - Commission

6ਵੇਂ ਪੇਅ ਕਮਿਸ਼ਨ ਨੂੰ ਲੈਕੇ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾਕਟਰਾਂ ਵੱਲੋਂ ਐਂਮਰਜੈਂਸੀ (Emergency) ਨੂੰ ਛੱਡ ਕੇ ਬਾਕੀ ਮੈਡੀਕਲ (Medical) ਦੀਆਂ ਸਾਰੀਆਂ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ।

ਤਰਨਤਾਰਨ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ
ਤਰਨਤਾਰਨ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ

By

Published : Jul 27, 2021, 11:07 AM IST

ਤਰਨਤਾਰਨ:ਪੰਜਾਬ ਵੱਲੋਂ ਲਾਗੂ ਕੀਤੇ 6ਵੇਂ ਪੇਅ ਕਮਿਸ਼ਨ ਨੂੰ ਲੈਕੇ ਸਰਕਾਰੀ ਡਾਕਟਰਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਡਾਕਟਰਾ ਦਾ ਕਹਿਣਾ ਹੈ, ਕਿ ਤਨਖਾਹ ਦੇ ਨਾਲ ਮਿਲਦੇ ਐੱਨ.ਪੀ.ਏ. ਭੱਤੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਜਿਸ ਨੂੰ ਲੈਕੇ ਤਰਨਤਾਰਨ ਦੇ ਸਰਕਾਰੀ ਡਾਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ ਹੜਤਾਲਾਂ ਵੀ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਡਾਕਟਰਾਂ ਵੱਲੋਂ ਐਂਮਰਜੈਂਸੀ ਨੂੰ ਛੱਡ ਕੇ ਬਾਕੀ ਮੈਡੀਕਲ ਦੀਆਂ ਸਾਰੀਆਂ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਫ਼ ਰੋਸ ਪ੍ਰਦਰਸ਼ਨ ਕੀਤਾ।

ਤਰਨਤਾਰਨ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ
ਡਾਕਟਰਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਰੀਜ਼ਾ ਦਾ ਕਹਿਣਾ ਹੈ, ਕਿ ਪੰਜਾਬ ਸਰਕਾਰ ਜਲਦ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ, ਤਾਂ ਜੋ ਡਾਕਟਰ ਮਰੀਜ਼ਾ ਦਾ ਇਲਾਜ਼ ਕਰ ਸਕਣ।ਡਾਕਟਰਾਂ ਦੀ ਜਾਇੰਟ ਐਕਸ਼ਨ ਕਮੇਟੀ ਦੇ ਆਗੂ ਡਾਕਟਰ ਸੁਖਵਿੰਦਰ ਸਿੰਘ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਐੱਨ.ਪੀ.ਏ. ਭੱਤਾ ਦਿੱਤਾ ਜਾ ਰਿਹਾ ਸੀ। ਜਿਸ ਨੂੰ ਡਾਕਟਰਾਂ ਵੱਲੋਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ, ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਨੇ ਇਸ ਭੱਤੇ ਨੂੰ ਵਧਾਉਣ ਦੀ ਥਾਂ ਇਸ ਵਿੱਚ ਹੋਰ ਕਟੌਤੀ ਕਰ ਦਿੱਤੀ ਹੈ। ਜੋ ਪਹਿਲਾਂ ਹੀ ਕਾਫ਼ੀ ਘੱਟ ਹੈ।

ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ABOUT THE AUTHOR

...view details