ਤਰਨਤਾਰਨ: ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਦੇ ਕਰਮਚਾਰੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ। ਦਫ਼ਤਰ ਵਿੱਚ ਕੰਮ ਕਰਾਉਣ ਆਏ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਦੇ ਸਮੂਹ ਕਰਮਚਾਰੀਆਂ ਵੱਲੋ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ। ਇਸ ਮੌਕੇ ਹੜਤਾਲੀ ਕਰਮਚਾਰੀਆਂ ਵੱਲੋ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਮੁਲਾਜ਼ਮ ਵੱਲੋਂ ਮੁਲਾਜ਼ਮ ਠੇਕਾ ਭਰਤੀ ਬੰਦ ਕਰਨ,ਕੱਚੇ ਮੁਲਾਜ਼ਮ ਪੱਕੇ ਕਰਨ,ਪੈਨਸ਼ਨ ਬਹਾਲੀ ਅਤੇ ਵਿਕਾਸ ਦੇ ਨਾਮ ਤੇ 200 ਰੁਪਏ ਮਹੀਨਾ ਲਗਾਇਆਂ ਚੰਦਾਂ ਵਾਪਸ ਲੈਣ ਆਦਿ ਮੰਗਾਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ।
ਕਰਮਚਾਰੀਆ ਦੇ ਆਗੂ ਸੁਖਪ੍ਰੀਤ ਸਿੰਘ ਨੇ ਆਪਣੀਆਂ ਨੂੰ ਮੰਗਾਂ ਬਾਰੇ ਦੱਸਦਿਆ ਕਿਹਾ ਕਿ ਜੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈ ਤਾਂ ਉਹ 26 ਸਤੰਬਰ ਨੂੰ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਤਰਨਤਾਰਨ ਸ਼ਹਿਰ ਵਿੱਚ ਰੋਸ ਮਾਰਚ ਕਰਨਗੇ।