ਤਰਨਤਾਰਨ: ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਰਤੋਵਾਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਇੰਗਲਿਸ਼ ਸਪੀਕਿੰਗ ਮੁਕਾਬਲਿਆਂ ਵਿੱਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੇ ਇੱਕ ਬਹੁਤ ਹੀ ਵਧੀਆ ਉਪਰਾਲਾ ਕਰਦੇ ਹੋਏ ਸੂਬੇ ਦੇ ਸਕੂਲਾਂ ਵਿੱਚ ਇੰਗਲਿਸ਼ ਬੂਸਟ ਕਲੱਬ ਦੀ ਸ਼ੁਰੂਆਤ ਕੀਤੀ ਹੈ ਜਿਸ ਤਹਿਤ ਉਹ ਸਕੂਲ ਵਿੱਚ ਬੱਚਿਆਂ ਨੂੰ ਸਪੋਕਨ ਇੰਗਲਿਸ਼ ਦੀ ਤਿਆਰੀ ਕਰਵਾਉਂਦੇ ਹਨ।
11ਵੀਂ ਦੀ ਵਿਦਿਆਰਥਣ ਅਨਮੋਲ ਪ੍ਰੀਤ ਕੌਰ ਨੂੰ ਵੀ ਸਪੋਕਨ ਇੰਗਲਿਸ਼ ਤਹਿਤ ਤਿਆਰ ਕੀਤਾ ਗਿਆ ਸੀ ਅਤੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ ਅਨਮੋਲਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।