ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee ) ਵੱਲੋਂ ਦਿੱਤੇ ਸੱਦੇ ਤੋਂ ਬਾਅਦ ਤਰਨਤਾਰਨ ਰੇਲਵੇ ਸਟੇਸ਼ਨ ਉੱਤੇ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਅੰਦੋਲਨ ਦੌਰਾਨ ਲਖੀਮਪੁਰ ਖੀਰੀ(Lakhimpur Khiri incident) ਦੀ ਘਟਨਾ ਦੇ ਇੱਕ ਸਾਲ ਪੂਰੇ ਹੋਣ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਲਖੀਮਪੁਰ ਖੀਰੀ (Lakhimpur Khiri ) ਵਿੱਚ ਕਿਸਾਨਾਂ ਦਾ ਸ਼ਰੇਆਮ ਕਤਲ ਕਰਨ ਵਾਲੇ ਅਜੇ ਮਿਸ਼ਰਾ ਦੇ ਮੁੰਡੇ ਟੇਨੀ ਮਿਸ਼ਰਾ ਉੱਤੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਹੁਣ ਤੱਕ ਵੀ ਅਜੇ ਮਿਸ਼ਰਾ ਨੂੰ ਕੇਂਦਰ ਸਰਕਾਰ (Central Govt) ਨੇ ਅਹੁਦਾ ਦੇਕੇ ਨਵਾਜ਼ਿਆ ਹੋਇਆ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰਾ ਕਰਨ ਦਾ ਵਾਅਦਾ ਪੂਰਾ ਕਰਨ ਵਾਲੀ ਕੇਂਦਰ ਸਰਕਾਰ( Central Govt) ਮੁੜ ਤੋਂ ਕਿਸਾਨਾਂ ਨਾਲ਼ ਧੋਖਾ ਕਰ ਰਹੀ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਿਜਲੀ ਬਿੱਲ 2022 ਸਮੇਤ ਕਈ ਹੋਰ ਅਖੌਤੀ ਕਿਸਾਨ ਮਾਰੂ (Farmers fatal decision) ਫੈਸਲੇ ਥੋਪਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਨੂੰ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।