ਨਗਰ ਕਾਊਂਸਲ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵੱਲੋ ਪਿੱਛਲੇ ਦੋ ਮਹੀਨੇ ਤੋਂ ਤਨਖ਼ਾਹ ਨਹੀਂ ਦਿੱਤੀ ਗਈ ਹੈ। ਜਿਸ ਦੇ ਰੋਸ ਵਜੋਂ ਉਹ ਮਜਬੂਰਨ ਹੜਤਾਲ 'ਤੇ ਚਲੇ ਗਏ ਹਨ।
ਦੋ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਨਗਰ ਕਾਊਂਸਲ ਕਰਮਚਾਰੀ ਕਰ ਰਹੇ ਹੜਤਾਲ - ਤਰਨ ਤਾਰਨ
ਤਰਨ ਤਾਰਨ: ਨਗਰ ਕਾਊਂਸਲ ਦੇ ਕਰਮਚਾਰੀਆਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਉਨ੍ਹਾਂ ਅੱਜ ਦਫ਼ਤਰ ਦਾ ਕੰਮ ਬੰਦ ਕਰਕੇ ਹੜਤਾਲ ਕੀਤੀ।
ਨਗਰ ਕਾਊਂਸਲ ਕਰਮਚਾਰੀ ਕਰ ਰਹੇ ਹੜਤਾਲ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਨੂੰ ਤਨਖ਼ਾਹ ਨਾ ਦਿੱਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।