ਪੰਜਾਬ

punjab

ETV Bharat / state

ਪੁਲਿਸ ਵਲੋਂ ਹੈਰੋਇਨ ਸਮੇਤ 2 ਗ੍ਰਿਫਤਾਰ - Tarn Taran police arrest 2 accused including heroin

ਤਰਨਤਾਰਨ ਚ ਪੁਲਿਸ ਨੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ (Tarn Taran police arrest 2 accused ) ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੈਰੋਇਨ ਸਮੇਤ 2 ਗ੍ਰਿਫਤਾਰ
ਹੈਰੋਇਨ ਸਮੇਤ 2 ਗ੍ਰਿਫਤਾਰ

By

Published : Jan 27, 2022, 9:52 PM IST

ਤਰਨਤਾਰਨ: ਚੋਣਾਂ ਦੌਰਾਨ ਵੀ ਨਸ਼ੇ ਦਾ ਧੰਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਥਾਣਾ ਸਦਰ ਤਰਨਤਾਰਨ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਨਾਕਾਬੰਦੀ ਦੌਰਾਨ ਪਲਸਰ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ ਐੱਸ ਆਈ ਸਤਪਾਲ ਚੌਕੀ ਇੰਚਾਰਜ ਮਾਣੋਚਾਹਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਝਾ ਕਾਲਜ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਸਾਹਮਣੇ ਤੋਂ ਇਕ ਪਲਸਰ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਮੋਟਰਸਾਇਕਲ ’ਤੇ ਦੋ ਵਿਅਕਤੀ ਸਵਾਰ ਸਨ ਜਿੰਨ੍ਹਾਂ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਉੱਥੋਂ ਪਿੱਛੇ ਨੂੰ ਮੁੜਨ ਲੱਗੇ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੱਕ ਦੇ ਆਧਾਰ ਤੇ ਮੁਲਜ਼ਮਾਂ ਨੂੰ ਰੋਕਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਕਤ ਵਿਅਕਤੀਆਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਵਿਰਸਾ ਸਿੰਘ ਵਾਸੀ ਗਲੀ ਬਾਗੀ ਵਾਲੀ ਸੱਚਖੰਡ ਰੋਡ ਤਰਨ ਤਾਰਨ ਅਤੇ ਦੂਸਰੇ ਮੁਲਜ਼ਮ ਨੇ ਸ਼ੀਲੋ ਪੁੱਤਰ ਦਲਬੀਰ ਸਿੰਘ ਉਰਫ ਬੀਰਾ ਵਾਸੀ ਮੁਹੱਲਾ ਗੁਰੂ ਕਾ ਖੂਹ ਗਲੀ ਦੇਵੀਆ ਰਾਮ ਵਾਲੀ ਤਰਨ ਤਾਰਨ ਦੱਸਿਆ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਤਲਾਸ਼ੀ ਲੈਣ ’ਤੇ ਲਵਪ੍ਰੀਤ ਸਿੰਘ ਉਰਫ ਲਵ ਤੋਂ 60 ਗਰਾਮ ਹੈਰੋਇਨ ਅਤੇ ਸ਼ੀਲੋ ਪੁੱਤਰ ਦਲਬੀਰ ਸਿੰਘ ਉਰਫ ਬੀਰਾ ਤੋਂ 40 ਗਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਲੁਧਿਆਣਾ ਦੇ ਹਲਕਾ ਕੇਂਦਰੀ 'ਚ ਨਸ਼ੇ ਨੂੰ ਲੈ ਕੇ ਗਰਮਾਈ ਸਿਆਸਤ, ਇਕ ਦੂਜੇ 'ਤੇ ਦੂਸਣਬਾਜ਼ੀ

ABOUT THE AUTHOR

...view details