ਤਰਨਤਾਰਨ:ਗੁਰਮੀਤ ਸਿੰਘ ਚੌਹਾਨ SSP ਤਰਨਤਾਰਨ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾੜੇ ਅਨਸਰਾਂ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਤਹਿਤ ਹੀ ਇੱਕ ਪਰਿਵਾਰ ਵੱਲੋਂ ਫੋਨ ਕਰਕੇ 5 ਲੱਖ ਦੀ ਰਾਸ਼ੀ ਮੰਗਣ ਵਾਲੇ ਇੱਕ ਗਿਰੋਹ ਦੇ 3 ਮੈਬਰਾਂ (Tarn Taran police arrested 3 accused) ਨੂੰ ਤਰਨਤਾਰਨ ਪੁਲਿਸ (Tarn Taran police) ਨੇ ਕਾਬੂ ਕੀਤਾ ਹੈ।
ਪੁਲਿਸ ਨੇ ਫਿਰੌਤੀ ਮੰਗਣ ਵਾਲੇ 03 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ:-ਇਸ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਸ਼ਾਲਜੀਤ ਸਿੰਘ ਪੀ.ਪੀ.ਐਸ ਐਸ.ਪੀ (ਇੰਨਵੈਸਟੀਗੇਸ਼ਨ) ਤਰਨ ਤਾਰਨ ਨੇ ਕਿਹਾ ਕਿ ਕੁੱਝ ਦਿਨ ਪਹਿਲਾ ਕਰਮਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਪਿੰਡ ਕੋਟ ਸਿਵਿਆਂ ਕੋਲੋਂ ਇੱਕ ਗਿਰੋਹ ਵੱਲੋਂ ਫੋਨ ਕਰਕੇ 5 ਲੱਖ ਦੀ ਮੰਗ ਕੀਤੀ ਗਈ ਸੀ। ਜਿਸ ਉੱਤੇ ਕਾਰਵਾਈ ਕਰਦਿਆ ਅਸੀਂ 03 ਆਰੋਪੀਆਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।