ਤਰਨ ਤਾਰਨ: ਸਥਾਨਕ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਚਾਰ ਮੈਬਰਾਂ ਨੂੰ ਪ੍ਰਿੰਟਰ ਤੇ 8 ਲੱਖ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ।
ਲੱਖਾਂ ਦੀ ਜਾਅਲੀ ਕਰੰਸੀ ਸਣੇ ਗਿਰੋਹ ਕਾਬੂ - Tarn taran police
ਤਰਨ ਤਾਰਨ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।
ਫ਼ੋਟੋ
ਇਹ ਵੀ ਪੜ੍ਹੋ: ਹੜ੍ਹਾਂ ਨੇ ਕਰਵਾਈ ਕੈਪਟਨ ਸਰਕਾਰ ਦੀ ਤੌਬਾ!
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸਪੀਡੀ ਹਰਜੀਤ ਸਿੰਘ ਨੇ ਦੱਸਿਆ ਕਿ ਉੱਕਤ ਗਿਰੋਹ ਨੂੰ ਨਾਕੇਬੰਦੀ ਦੋਰਾਨ ਮੋਟਰ ਸਾਈਕਲਾਂ 'ਤੇ ਆਉਦਿਆਂ ਹੋਇਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਪਛਾਣ ਲਖਵਿੰਦਰ ਸਿੰਘ, ਅੰਗਰੇਜ ਸਿੰਘ, ਕਮਲਜੀਤ ਸਿੰਘ ਤੇ ਬਲਵਿੰਦਰ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਉੱਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Aug 24, 2019, 6:17 AM IST