ਪੰਜਾਬ

punjab

ETV Bharat / state

ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਦਬੋਚਿਆ, ਸਾਥੀ ਫ਼ਰਾਰ - chandigarh update

ਤਰਨਤਾਰਨ ਪੁਲਿਸ ਦੇ ਏਐਸਆਈ ਮਲਕੀਤ ਸਿੰਘ ਨੇ ਕਈ ਮਾਮਲਿਆਂ ਵਿੱਚ ਲੋੜੀਂਦੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਸੀ, ਜਿਸ ਦੌਰਾਨ ਏਐਸਆਈ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ। ਇੱਕ ਕਥਿਤ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਿਆ।

ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਦਬੋਚਿਆ, ਸਾਥੀ ਫ਼ਰਾਰ
ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਦਬੋਚਿਆ, ਸਾਥੀ ਫ਼ਰਾਰ

By

Published : Aug 24, 2020, 11:00 PM IST

ਚੰਡੀਗੜ੍ਹ: ਤਰਨ ਤਾਰਨ ਪੁਲਿਸ ਨੇ ਸੋਮਵਾਰ ਨੂੰ ਨਸ਼ਾ ਤਸਕਰ ਅਤੇ ਗੈਂਗਸਟਰ ਰਸ਼ਪਾਲ ਸਿੰਘ ਨੂੰ ਕਾਬੂ ਕਰ ਲਿਆ, ਜਿਸ ਦਾ ਅੱਤਵਾਦੀਆਂ ਨਾਲ ਸੰਬੰਧ ਹੋਣ ਦਾ ਸ਼ੱਕ ਵੀ ਹੈ। ਇਸ ਦੌਰਾਨ ਲੱਤ ਵਿੱਚ ਗੋਲੀ ਲੱਗਣ ਦੇ ਬਾਵਜੂਦ ਜਖਮੀ ਹਾਲਤ ਵਿੱਚ ਏਐਸਆਈ ਮਲਕੀਤ ਸਿੰਘ ਨੇ ਬਹਾਦਰੀ ਨਾਲ ਦੋਸ਼ੀ ਦਾ ਪਿੱਛਾ ਕਰਨ ਪਿਛੋਂ ਉਸ ਨੂੰ ਕਾਬੂ ਕਰ ਲਿਆ। ਜ਼ਖ਼ਮੀ ਏ.ਐਸ.ਆਈ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਰਸ਼ਪਾਲ ਸਿੰਘ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ, ਜਿਸ ਪਾਸੋਂ ਇਕ ਦੇਸੀ ਅਰਧ-ਆਟੋਮੈਟਿਕ ਪਿਸਤੌਲ, 02 ਮੈਗਜੀਨ, 06 ਜਿੰਦਾ ਕਾਰਤੂਸ ਅਤੇ ਪੀਬੀ 10-ਜੀ ਜੇਡ -6673 ਨੰਬਰ ਵਾਲਾ ਇਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਉਸਦੇ ਫਰਾਰ ਸਾਥੀ ਦੀ ਖੋਜ ਲਈ ਕਾਰਵਾਈ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਏਐਸਆਈ ਮਲਕੀਤ ਸਿੰਘ, ਭਿੱਖੀਵਿੰਡ ਵਿਖੇ ਤੈਨਾਤ ਹੋਮ-ਗਾਰਡ ਜਵਾਨ ਰਣਜੀਤ ਸਿੰਘ ਸਮੇਤ ਸੋਮਵਾਰ ਨੂੰ ਪਿੰਡ ਫੂਲਾ ਵਿਖੇ ਮੋਟਰਸਾਈਕਲ ਚੋਰੀ ਦੀ ਸ਼ਿਕਾਇਤ ਬਾਰੇ ਜਾਂਚ ਕਰਨ ਗਏ ਸਨ। ਮੁੜਦੇ ਸਮੇਂ ਉਨ੍ਹਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਮੋਟਰਸਾਈਕਲ ਉਪਰ ਆਉਂਦਿਆਂ ਵੇਖਿਆ ਅਤੇ ਪੁੱਛਗਿੱਛ ਲਈ ਰੋਕਿਆ। ਪੁੱਛਗਿੱਛ ਦੌਰਾਨ ਇੱਕ ਸ਼ੱਕੀ, ਰਸ਼ਪਾਲ ਸਿੰਘ ਉਰਫ ਦੌਲਾ ਵਾਸੀ ਭੁੱਚਰ ਕਲਾਂ ਜ਼ਿਲ੍ਹਾ ਤਰਨ ਤਾਰਨ, ਨੇ ਉਨ੍ਹਾਂ ਉਪਰ ਗੋਲੀਆਂ ਚਲਾਉਂਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਰਸ਼ਪਾਲ ਨੇ ਸੈਮੀ-ਆਟੋਮੈਟਿਕ ਪਿਸਤੌਲ ਨਾਲ 4 ਗੋਲੀਆਂ ਚਲਾਈਆਂ, ਜਿਸ ਵਿੱਚੋਂ ਇੱਕ ਏਐਸਆਈ ਮਲਕੀਤ ਸਿੰਘ ਦੀ ਲੱਤ ਵਿੱਚ ਜਾ ਲੱਗੀ। ਜ਼ਖ਼ਮੀ ਹੋਣ ਦੇ ਬਾਵਜੂਦ ਏਐਸਆਈ ਮਲਕੀਤ ਸਿੰਘ ਨੇ ਸਾਥੀ ਰਣਜੀਤ ਸਿੰਘ ਦੀ ਮਦਦ ਨਾਲ ਰਸ਼ਪਾਲ ਸਿੰਘ ਨੂੰ ਪਿਸਤੌਲ ਖੋਹ ਕੇ ਕਾਬੂ ਕੀਤਾ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਰਸ਼ਪਾਲ ਦੇ ਅੱਤਵਾਦੀਆਂ ਨਾਲ ਵੀ ਸਬੰਧ ਸੀ ਅਤੇ ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਕਥਿਤ ਦੋਸ਼ੀ ਵਿਰੁੱਧ ਐਨਡੀਪੀਐਸ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮਿ੍ਰਤਸਰ, ਤਰਨਤਾਰਨ ਅਤੇ ਮੁਹਾਲੀ ਵਿੱਚ 8 ਐਫਆਈਆਰਜ ਦਰਜ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਕੱਦਮਾ ਆਈਪੀਸੀ ਦੀ ਧਾਰਾ 307, 332, 333, 353, 186, 34 25,27 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ABOUT THE AUTHOR

...view details