ਤਰਨਤਾਰਨ: ਪਿੰਡ ਮਾਣਕਪੁਰਾ ’ਚ ਕੋਰੋਨਾ ਦੇ ਮਾਮਲਿਆਂ ਚ ਲਗਾਤਾਰ ਵਾਧਾ ਹੋਣ ਕਾਰਨ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੇ ਰਹਿਣ ਵਾਲੇ ਗੁਰਦੇਵ ਸਿੰਘ ਗ੍ਰੰਥੀ ਦੀ ਮੌਤ ਹੋ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਜਿਸ ਤੋਂ ਬਾਅਦ ਪਿੰਡ ਨੂੰ ਸੀਲ ਕਰ ਦਿੱਤਾ ਗਿਆ। ਦੱਸ ਦਈਏ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਪੂਰੇ ਪਿੰਡ ਨੂੰ ਸੀਲ ਕਰਕੇ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਨਾਲ ਹੀ ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।
ਤਰਨਤਾਰਨ ਦੇ ਇਸ ਪਿੰਡ ਨੂੰ ਕੀਤਾ ਗਿਆ ਸੀਲ ਇਹ ਵੀ ਪੜੋ: ਪਿਛਲੇ 24 ਘੰਟਿਆਂ 'ਚ 4,970 ਕੋਰੋਨਾ ਦੇ ਨਵੇਂ ਮਾਮਲੇ, 69 ਮੌਤਾਂ
ਕਾਬਿਲੇਗੌਰ ਹੈ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ 141 ਸ਼ੱਕੀ ਵਿਅਕਤੀਆਂ ਦਾ ਰੈਪਿਡ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ ਚ 42 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਜਿਨ੍ਹਾਂ ਨੂੰ ਘਰ ਚ ਇਕਾਂਤਵਾਸ ਚ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਨੂੰ ਕੋਵਿਡ ਕੇਅਰ ਕਿੱਟਾਂ ਵੀ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 506 ਆਰਟੀਪੀਸੀਆਰ ਸੈਂਪਲ ਲਏ ਗਏ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ
ਦੂਜੇ ਪਾਸੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਦੇ ਹਰ ਇੱਕ ਰਸਤੇ ’ਤੇ ਨਾਕਾਬੰਦੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਲੋਕਾਂ ਨੂੰ ਮਾਸਕ ਪਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।