ਤਰਨਤਾਰਨ: ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੋਲ, 6 ਰਾਇਫਲਾਂ ਤੇ 175 ਦੇ ਕਰੀਬ ਰੋਂਦ ਅਤੇ ਦੋ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਿਰੋਹ ਦੇ ਪੰਜ ਮੈਂਬਰਾਂ ਜਗਰੋਸ਼ਨ ਸਿੰਘ ਵਾਸੀ ਕਲੇਰ, ਸੱਮਾ ਪਹਿਲਵਾਨ ਵਾਸੀ ਕੈਰੋਵਾਲ, ਲਵਜੀਤ ਸਿੰਘ ਵਾਸੀ ਰਸੂਲਪੁਰ, ਸੁਖਦੇਵ ਸਿੰਘ ਵਾਸੀ ਤਰਨਤਾਰਨ ਅਤੇ ਏਕਮ ਸਿੰਘ ਕਾਜੀਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਕੋਲੋ 4 ਡਬਲ ਬੈਰਲ ਰਾਈਫਲਾਂ, ਦੋ 315 ਬੋਰ ਰਾਈਫਲ, ਦੋ 32 ਬੋਰ ਦੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ 175 ਦੇ ਕਰੀਬ ਕਾਰਤੂਸ ਬਰਾਮਦ ਕੀਤੇ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਗਿਰੋਹ ਦੇ ਪੰਜ ਹੋਰ ਮੈਂਬਰ ਅਜੇ ਫਰਾਰ ਹਨ ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।