ਪੰਜਾਬ

punjab

ETV Bharat / state

ਤਰਨਤਾਰਨ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਨੂੰ ਕੀਤਾ ਗਿਆ ਕਾਬੂ - ਦੋਸ਼ੀਆਂ ਨੂੰ ਗ੍ਰਿਫ਼ਤਾਰ

ਤਰਨ ਤਾਰਨ ਵਿੱਚ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਗਿਆ।

ਤਸਵੀਰ
ਤਸਵੀਰ

By

Published : Jan 22, 2021, 2:18 PM IST

ਤਰਨ ਤਾਰਨ: ਪੁਲਿਸ ਵੱਲੋਂ ਪਿਛਲੇ 24 ਘੰਟਿਆ ਵਿੱਚ ਹੋ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਖੁਲਾਸਾ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੋਕੇ ਐੱਸਐੱਸਪੀ ਧਰੂਮਨ ਐਚ. ਨਿੰਬਾਲੇ ਵੱਲੋਂ ਗੈਂਗਸਟਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਡੀ ਗਈ। ਉਨ੍ਹਾ ਦੱਸਿਆ ਕਿ ਦੋਸ਼ੀਆਂ ਨੂੰ ਜਦੋਂ ਆਤਮ ਸਮਰਪਣ ਲਈ ਕਿਹਾ ਗਿਆ, ਪਰ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਮੁਕਾਬਲੇ ਦੌਰਾਨ 25 ਤੋਂ 30 ਫਾਇਰ ਹੋਏ। ਜਦੋਂ ਗੋਲੀਆਂ ਖ਼ਤਮ ਹੋ ਗਈਆਂ ਤਾਂ ਦੋਸ਼ੀਆਂ ਨੇ ਸਰੰਡਰ ਕਰ ਦਿੱਤਾ। ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 05 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋ 03 ਐੱਮਐੱਮ, 32 ਬੋਰ ਪਿਸਟਲ ਸਮੇਤ 04 ਜਿੰਦਾ ਰੌਂਦ, 87 ਹਜ਼ਾਰ 562 ਰੁਪਏ ਭਾਰਤੀ ਕਰੰਸੀ, 705 ਨਸ਼ੀਲੀਆ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ।
ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਤਰਨਤਾਰਨ ਵਿੱਚ 30 ਤੋਂ ਜਿਆਦਾ ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਜਲੰਧਰ, ਰੋਪੜ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ ਸਰਗਰਮ ਮੈਬਰਾਂ ਨੂੰ ਤਰਨਤਾਰਨ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ ਹੈ।

ABOUT THE AUTHOR

...view details