ਤਰਨਤਾਰਨ:ਜ਼ਿਲ੍ਹੇ ਦੇ ਪਿੰਡ ਸ਼ਿੰਗਾਰਪੁਰ ਵਿਚ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਪਿਛਲੇ ਦਿਨਾਂ ਦੇ ਵਿੱਚ ਝਗੜਾ ਹੋਇਆ ਸੀ ਇਸ ਦੌਰਾਨ ਇੱਕ ਧਿਰ ਵਲੋਂ ਦੂਜੀ ਧਿਰ ਦੇ ਲੋਕਾਂ ਤੇ ਕਾਫੀ ਸੱਟਾਂ ਮਾਰ ਦਿੱਤੀਆਂ ਜਿਸ ਦੇ ਚੱਲਦੇ ਸ਼ਖ਼ਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਤੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਨੂੰ ਲੈਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਵਲੋਂ ਐਸਐਸਪੀ ਦਫਤਰ ਦੇ ਬਾਹਰ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨ ਦੇ ਖਿਲਾਫ਼ ਵੀ ਨਾਅਰੇਬਾਜੀ ਕੀਤੀ।ਪਰਿਵਾਰ ਵਲੋਂ ਇਸ ਮਾਮਲੇ ਦੇ ਵਿੱਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਤੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।ਪੀੜਤਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਆਪਣੇ ਪਰਿਵਾਰਿਕ ਮੈਂਬਰ ਦਾ ਸਸਕਾਰ ਨਹੀਂ ਕਰਨਗੇ।