ਕਾਂਗਰਸੀ ਸਰਪੰਚ ਨੇ ਅੰਮ੍ਰਿਤਧਾਰੀ ਬਜ਼ੁਰਗ ਮਹਿਲਾ ਨਾਲ ਕੀਤੀ ਕੁੱਟਮਾਰ - khadur sahib
ਅੰਮ੍ਰਿਤਧਾਰੀ ਬਜ਼ੁਰਗ ਮਹਿਲਾ ਨੇ ਕਾਂਗਰਸੀ ਸਰਪੰਚ ਤੇ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦਾ ਦੋਸ਼ ਲਾਇਆ ਹੈ। ਪੀੜਤ ਮਹਿਲਾ ਨੇ ਐੱਸਐੱਸਪੀ ਨੂੰ ਮੌਜੂਦਾ ਕਾਂਗਰਸੀ ਸਰਪੰਚ ਦੇ ਵਿਰੁੱਧ ਸ਼ਿਕਾਇਤ ਦੇ ਕੇ ਕੀਤੀ ਕਾਰਵਾਈ ਦੀ ਮੰਗ ਕੀਤੀ ਹੈ।
ਕਾਂਗਰਸੀ ਸਰਪੰਚ ਨੇ ਅੰਮ੍ਰਿਤਧਾਰੀ ਬਜ਼ੁਰਗ ਮਹਿਲਾ ਨਾਲ ਕੀਤੀ ਕੁੱਟਮਾਰ
ਖਡੂਰ ਸਾਹਿਬ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਸੰਗਤਪੁਰਾ ਦੀ ਅੰਮ੍ਰਿਤਧਾਰੀ ਬਜ਼ੁਰਗ ਮਹਿਲਾ ਭੁਪਿੰਦਰ ਕੋਰ ਨੇ ਮੌਜੂਦਾ ਕਾਂਗਰਸੀ ਸਰਪੰਚ 'ਤੇ ਕਥਿਤ ਤੌਰ 'ਤੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੇ ਇਲਜ਼ਾਮ ਲਾਇਆ ਹੈ ਕਿ ਉਸ ਦੀ ਕੁਟੱਮਾਰ ਕਰਕੇ ਕੱਪੜੇ ਪਾੜੇ ਦਿੱਤੇ ਗਏ। ਪੀੜਤ ਮਹਿਲਾ ਨੇ ਐੱਸਐੱਸਪੀ ਨੂੰ ਮੌਜੂਦਾ ਕਾਂਗਰਸੀ ਸਰਪੰਚ ਦੇ ਵਿਰੁੱਧ ਸ਼ਿਕਾਇਤ ਦੇ ਕੇ ਕੀਤੀ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਸਰਪੰਚ ਨੇ ਆਪਣੇ ਤੇ ਲਾਏ ਗਏ ਆਰੋਪਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।