ਤਰਨਤਾਰਨ: ਬੀਤੇ ਦਿਨੀਂ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਮੋਟਰਸਾਇਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦਾ ਕਤਲ ਕਰ ਦਿੱਤਾ ਗਿਆ ਸੀ। ਪਰਮਜੀਤ ਪੰਜਵੜ ਦਾ ਅੰਤਿਮ ਸੰਸਕਾਰ ਲਾਹੌਰ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਸੀ। ਮ੍ਰਿਤਕ ਪਰਮਜੀਤ ਪੰਜਵੜ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ। ਅਰਦਾਸ ਬੇਨਤੀਆਂ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਇਸ ਮੌਕੇ ਗਰਮ ਖਿਆਲੀ ਜੱਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ ।
ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ:ਖਾਲਿਸਤਾਨੀ ਸਮਰਥਕ ਪਰਮਜੀਤ ਸਿੰਘ ਪੰਜਵੜ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਦੇ ਮੁਖਾਤਿਬ ਹੁੰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਭਾਰਤ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਪਰ ਫਿਰ ਵੀ ਉਹ ਚਾਹੁੰਦੇ ਨੇ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਇਸ ਮੌਕੇ ਇਹ ਵੀ ਦਲੀਲ ਦਿੱਤੀ ਕਿ ਸੂਬੇ ਵਿੱਚ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਦਾ ਵੀ ਹਵਾਲਾ ਦਿੱਤਾ।
- ਗੁਰੂਦੁਆਰਾ ਦੁਖਨਿਵਾਰਣ ਸਾਹਿਬ 'ਚ ਬੇਅਦਬੀ ਦੇ ਮੁਲਜ਼ਮ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
- ਪੰਜਾਬ 'ਚ 4 ਪੜਾਵਾਂ ਅੰਦਰ ਹੋਵੇਗਾ ਝੋਨੇ ਦੀ ਬਿਜਾਈ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਤਰੀਕਾਂ ਦਾ ਐਲਾਨ
- ਜੱਦੀ ਘਰ 'ਚ ਮਨਾਇਆ ਗਿਆ ਸ਼ਹੀਦ ਸੁਖਦੇਵ ਦਾ ਜਨਮਦਿਨ, ਵਿਧਾਇਕਾਂ ਨੇ ਦਿੱਤੀ ਸ਼ਰਧਾਜ਼ਲੀ ਪਰ ਪਰਿਵਾਰ ਨੂੰ ਸਰਕਾਰ 'ਤੇ ਮਲਾਲ