ਪੰਜਾਬ

punjab

ETV Bharat / state

ਸਰਬੱਤ ਦਾ ਭਲਾ ਟਰੱਸਟ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਚੈੱਕ ਵੰਡੇ - ਤਰਨਤਾਰਨ

ਜਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਸ.ਪੀ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਲੋਕ ਭਲਾਈ ਦੀ ਸੰਸਥਾ 'ਸਰਬੱਤ ਦਾ ਭਲਾ ਟਰੱਸ਼ਟ' ਨੇ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ।

ਤਸਵੀਰ
ਤਸਵੀਰ

By

Published : Nov 21, 2020, 7:20 PM IST

ਤਰਨਤਾਰਨ: ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸ.ਪੀ ਸਿੰਘ ਓਬਰਾਏ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਦੇ ਲਈ ਮਹੀਨਾਵਾਰ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਤਰਨਤਾਰਨ ਵਿਖੇ ਟਰੱਸ਼ਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸ ਧੁੰਨਾ ਦੀ ਅਗਵਾਈ ਹੇਠ ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ ਤੇ ਮੈਂਬਰ ਇਸ਼ਵਰ ਵਿਨਾਇਕ ਤੇ ਮੈਂਬਰ ਪਵਨ ਕੁਮਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਦੂਜੀ ਲੜੀ ਦੇ ਤਹਿਤ ਚੈੱਕ ਵੰਡੇ ਗਏ।

ਸਰਬੱਤ ਦਾ ਭਲਾ ਟਰੱਸ਼ਟ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਚੈੱਕ ਵੰਡੇ

ਇਸ ਮੌਕੇ ਦਿਲਬਾਗ ਸਿੰਘ ਯੋਧਾ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸ਼ਟ ਹਮੇਸ਼ਾ ਤੋਂ ਹੀ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪੁਰੀ ਤਰ੍ਹਾਂ ਵਚਨਬੰਦ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਦੇ ਲਈ ਟਰੱਸ਼ਟ ਵੱਲੋਂ ਦੂਜੀ ਲੜੀ ਦੇ ਤਹਿਤ ਪੈਨਸ਼ਨ ਚੈੱਕ ਭੇਟ ਕੀਤੇ ਗਏ ਹਨ।

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੁੱਝ ਪਰਿਵਾਰ ਅਜੇ ਵੀ ਰਹਿੰਦੇ ਹਨ ਜਿੰਨ੍ਹਾਂ ਨੁੰ ਪੰਜਾਬ ਸਰਕਾਰ ਵੱਲੋਂ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ। ਜਿੰਨਾਂ ਦੀ ਸਹਾਇਤਾ ਲਈ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਉਹ ਮੰਗ ਕਰਦੇ ਹਨ ਕਿ ਇਨ੍ਹਾਂ ਰਹਿੰਦੇ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਨੁੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ABOUT THE AUTHOR

...view details