ਪੰਜਾਬ

punjab

ETV Bharat / state

ਚੋਰੀ ਦੀਆਂ ਲਗਜਰੀ ਗੱਡੀਆਂ ਵੇਚਣ ਵਾਲਾ ਆਇਆ ਪੁਲਿਸ ਅੜਿੱਕੇ - ਪੁਲਿਸ

ਤਰਨਤਾਰਨ ਦੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵੱਡੇ ਚੋਰ ਗਿਰੋਹ ਨੂੰ ਬੇਨਕਾਬ ਕੀਤਾ ਹੈ। ਪੁਲਿਸ ਵੱਲੋਂ ਚੋਰੀ ਦੀਆਂ ਲਗਜਰੀ ਗੱਡੀਆਂ ਵੇਚਣ ਵਾਲੇ ਇੱਕ ਸ਼ਖ਼ਸ ਨੂੰ ਚੋਰੀ ਦੀਆਂ ਕਈ ਗੱਡੀਆਂ ਸਮੇਤ ਕਾਬੂ ਕੀਤਾ ਹੈ।

ਚੋਰੀ ਦੀਆਂ ਲਗਜਰੀ ਗੱਡੀਆਂ ਵੇਚਣ ਵਾਲਾ ਆਇਆ ਪੁਲਿਸ ਅੜਿੱਕੇ
ਚੋਰੀ ਦੀਆਂ ਲਗਜਰੀ ਗੱਡੀਆਂ ਵੇਚਣ ਵਾਲਾ ਆਇਆ ਪੁਲਿਸ ਅੜਿੱਕੇ

By

Published : Jun 28, 2021, 10:23 AM IST

ਤਰਨਤਾਰਨ:ਸੂਬੇ ਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਤਰਨਤਾਰਨ ਚ ਪੁਲਿਸ ਨੇ ਇੱਕ ਚੋਰ ਗਿਰੋਹ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਚੋਰ ਨੂੰ ਚੋਰੀ ਦੀਆਂ ਲਗਜਰੀ ਗੱਡੀਆਂ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ਚ ਚੋਰੀ ਦੀਆਂ ਗੱਡੀਆਂ ਲਿਆ ਕਿ ਉਨ੍ਹਾਂ ਨੂੰ ਸਸਤੇ ਭਾਅ ਚ ਅੱਗੇ ਵੇਚਦੇ ਸਨ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਉਨ੍ਹਾਂ ਹੋਰ ਵੀ ਗੱਡੀਆਂ ਨੂੰ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਹੋਰ ਵੀ ਮੁਲਜ਼ਮ ਸ਼ਾਮਿਲ ਹਨ ਜੋ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਜਿੰਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਤੇ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਤੇ ਹੋਰ ਵੀ ਗੱਡੀਆਂ ਬਰਾਮਦ ਹੋਣ ਦੀ ਵੀ ਪੁਲਿਸ ਵੱਲੋਂ ਉਮੀਦ ਜਤਾਈ ਗਈ ਹੈ।

ਚੋਰੀ ਦੀਆਂ ਲਗਜਰੀ ਗੱਡੀਆਂ ਵੇਚਣ ਵਾਲਾ ਆਇਆ ਪੁਲਿਸ ਅੜਿੱਕੇ

ਇਸਦੇ ਨਾਲ ਹੀ ਪੁਲਿਸ ਵੱਲੋਂ ਨਸ਼ਾਂ ਤਸਰਕਾਂ ਖਿਲਾਫ਼ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਹੀ ਇੱਕ ਸ਼ਖਸ ਨੂੰ 2 ਕਿੱਲੋ 600 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ

ABOUT THE AUTHOR

...view details