ਤਰਨਤਾਰਨ:ਪਿੰਡ ਡੇਹਰਾ ਸਾਹਿਬ ਵਿਖੇ ਕਾਰ ਸਵਾਰ ਤਿੰਨ ਆਣਪਛਾਤੇ ਵਿਅਕਤੀਆ ਨੇ ਗੋਲੀਆਂ ਮਾਰ ਕੇ ਦਰਜੀ (Tailor) ਦਾ ਦਿਨ ਦਿਹਾੜੇ ਕਤਲ ਕਰ ਦਿੱਤਾ। ਦਰਜੀ ਦਾ ਨਾਂ ਚਰਨਜੀਤ ਸਿੰਘ ਹੈ। ਜਿਸ ਨੂੰ ਅਣਪਛਾਤੇ ਵਿਅਕਤੀ ਗੋਲੀਆਂ ਮਾਰ ਕੇ ਫਰਾਰ ਹੋ ਗਏ ਹਨ। ਜਿਸ ਗੱਡੀ ਵਿਚ ਮੁਲਜ਼ਮ ਆਏ ਸੀ ਉਹ ਗੱਡੀ ਸੀਸੀਟੀਵੀ ਵਿਚ ਵਿਖਾਈ ਦੇ ਰਹੀ ਹੈ।
ਉਧਰ ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।