ਪੰਜਾਬ

punjab

ETV Bharat / state

'ਨਾਬਾਲਿਗ ਲੜਕੀ ਨਾਲ ਛੇੜਛਾੜ ਮਾਮਲੇ ਚ ਪੁਲਿਸ ਨਹੀਂ ਕਰ ਰਹੀ ਕਾਰਵਾਈ' - ਪੀੜਤ ਲੜਕੀ ਦੀ ਦਰਖਾਸਤ

ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਦਰਖਾਸਤ ਉਨ੍ਹਾਂ ਕੋਲ ਆਈ ਸੀ ਪਰ ਮਹਿਲਾ ਕਾਂਸਟੇਬਲ ਨਾ ਹੋਣ ਕਾਰਨ ਇਹ ਦਰਖਾਸਤ ਦੂਜੇ ਥਾਣੇ ਚ ਭੇਜ ਦਿੱਤੀ ਹੈ। ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

'ਨਾਬਾਲਿਗ ਲੜਕੀ ਨਾਲ ਛੇੜਛਾੜ ਮਾਮਲੇ ਚ ਪੁਲਿਸ ਨਹੀਂ ਕਰ ਰਹੀ ਕਾਰਵਾਈ'
'ਨਾਬਾਲਿਗ ਲੜਕੀ ਨਾਲ ਛੇੜਛਾੜ ਮਾਮਲੇ ਚ ਪੁਲਿਸ ਨਹੀਂ ਕਰ ਰਹੀ ਕਾਰਵਾਈ'

By

Published : Jul 14, 2021, 2:33 PM IST

ਤਰਨਤਾਰਨ: ਜ਼ਿਲ੍ਹੇ ਦੇ ਇੱਕ ਪਿੰਡ ’ਚ ਰਹਿਣ ਵਾਲੇ ਇੱਕ ਪਰਿਵਾਰ ਨੇ ਅਸ਼ਲੀਲ ਹਰਕਰਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਨਾ ਕਰ ’ਤੇ ਪੀੜਤ ਪਰਿਵਾਰ ਨੇ ਐਸਐਸਪੀ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ। ਪੀੜਤ ਪਰਿਵਾਰ ਨੇ ਉਨ੍ਹਾਂ ਦੀ ਨਾਬਾਲਿਗ ਲੜਕੀ ਨਾਲ ਅਸ਼ਲੀਲ ਹਰਕਤਾਂ ਦੇ ਇਲਜ਼ਾਮ ’ਚ ਕੁਝ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ ਜਿਸ ’ਤੇ ਕੋਈ ਕਾਰਵਾਈ ਨਾ ਹੋਣ ਕਾਰਨ ਪਰਿਵਾਰ ਨੇ ਇਹ ਕਦਮ ਚੁੱਕਿਆ।

ਪੀੜਤ ਦੇ ਪਿਤਾ ਨੇ ਦੱਸਿਆ ਕਿ ਉਸਦਾ ਆਪਣੇ ਚਾਚੇ ਦੇ ਲੜਕੇ ਦੇ ਨਾਲ ਘਰ ਦੀ ਵੰਡ ਨੂੰ ਲੈ ਕੇ ਕੁਝ ਝਗੜਾ ਚਲ ਰਿਹਾ ਸੀ ਜਿਸ ਸਬੰਧੀ ਪੁਲਿਸ ਥਾਣੇ ਚ ਫੈਸਲਾ ਵੀ ਹੋ ਗਿਆ ਸੀ। ਪਰ ਉਸਦੇ ਚਾਚੇ ਦੇ ਲੜਕੇ ਨੇ ਉਸਦੇ ਘਰ ਬਾਹਰੋਂ ਕੁਝ ਲੜਕਿਆ ਨੂੰ ਭੇਜ ਕੇ ਉਸਦੇ ਨਾਲ ਕੁੱਟਮਾਰ ਕੀਤੀ ਅਤੇ ਉਸਨੂੰ ਹੀ ਥਾਣੇ ਚ ਭੇਜ ਦਿੱਤਾ। ਜਿਸ ਤੋਂ ਬਾਅਦ ਉਸਦੇ ਪਿੱਛੋ ਉਸਦੀ ਨਾਬਾਲਿਗ ਧੀ ਦੇ ਨਾਲ ਛੇੜਖਾਨੀ ਕੀਤੀ ਗਈ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਸਦੀ ਧੀ ਨਾ ਮੁਸ਼ਕਿਲ ਨਾਲ ਭੱਜ ਕੇ ਆਪਣੀ ਇੱਜਤ ਬਚਾਈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ, ਪਰ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ’ਤੇ ਰਾਜੀਨਾਮਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਜਬੂਰ ਹੋ ਕੇ ਉਨ੍ਹਾਂ ਨੇ ਐਸਐਸਪੀ ਨੂੰ ਮਾਮਲੇ ਸਬੰਧੀ ਇਨਸਾਫ ਦੀ ਗੁਹਾਰ ਅਤੇ ਦੋਸ਼ੀਆ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।

ਮਾਮਲੇ ਸਬੰਧੀ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਦਰਖਾਸਤ ਉਨ੍ਹਾਂ ਕੋਲ ਆਈ ਸੀ ਪਰ ਮਹਿਲਾ ਕਾਂਸਟੇਬਲ ਨਾ ਹੋਣ ਕਾਰਨ ਇਹ ਦਰਖਾਸਤ ਦੂਜੇ ਥਾਣੇ ਚ ਭੇਜ ਦਿੱਤੀ ਹੈ। ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਰੇਲਵੇ ਫਾਟਕ 'ਤੇ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ

ABOUT THE AUTHOR

...view details