ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਢੋਟੀਆਂ ਦੇ ਨੇੜਲੇ ਖੇਤਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੋਜਵਾਨਾਂ ਦੀ ਪਿੰਡ ਵਾਸੀਆਂ ਵੱਲੋ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਦੋਹਾਂ ਮੁਲਜ਼ਮਾਂ ਨੇ ਇਲਾਕੇ ਵਿੱਚ ਚੋਰੀਆਂ ਕੀਤੇ ਜਾਣ ਦੀ ਗੱਲ ਨੂੰ ਕਬੂਲ ਕੀਤਾ। ਪਿੰਡ ਵਾਸੀਆਂ ਨੇ ਦੋਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।
ਚੋਰਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਵੀਡੀਓ ਵਾਇਰਲ
ਤਰਨ ਤਾਰਨ ਦੇ ਪਿੰਡ ਢੋਟੀਆਂ ਦੇ ਨੇੜਲੇ ਖੇਤਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੋਜਵਾਨਾਂ ਨੂੰ ਪਿੰਡ ਵਾਸੀਆਂ ਨੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ। ਇਸ ਤੋਂ ਬਾਅਦ ਦੋਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪਿੰਡ ਵਾਸੀਆਂ ਮੁਤਾਬਕ ਪੁਲਿਸ ਨੇ ਅਣਗਿਹਲੀ ਵਰਤਦੇ ਹੋਏ ਦੋਹਾਂ ਉਤੇ ਨਾਜਾਇਜ਼ ਸ਼ਰਾਬ ਦਾ ਮਾਮਲਾ ਦਰਜ ਕੀਤਾ ਹੈ ਜਦਕਿ ਦੋਹਾਂ ਉੱਤੇ ਚੋਰੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।
ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰਨ ਤੋਂ ਬਾਅਦ ਪੁਲਿਸ ਵੱਲੋ ਦੋਹਾਂ ਨੌਜਵਾਨਾਂ ਉੱਤੇ ਚੋਰੀ ਦਾ ਮਾਮਲਾ ਦਰਜ ਕਰਨ ਦੀ ਬਜਾਏ ਨਾਜਾਇਜ਼ ਸ਼ਰਾਬ ਦਾ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨਾਂ ਦੇ ਕੁੱਟਮਾਰ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਜਿਸ ਵਿੱਚ ਉਨ੍ਹਾਂ ਨੂੰ ਪਿੰਡ ਵਾਸੀ ਮਿਲ ਕੇ ਕੁੱਟਦੇ ਨਜ਼ਰ ਆ ਰਹੇ ਹਨ। ਪਿੰਡ ਵਾਸੀਆਂ ਨੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਣਗਿਹਲੀ ਵਰਤੇ ਜਾਣ ਦਾ ਦੋਸ਼ ਲਗਾਇਆ ਹੈ।
ਇਸ ਸਬੰਧ ਵਿੱਚ ਤਰਨ ਤਾਰਨ ਪੁਲਿਸ ਅਧਿਕਾਰੀ ਹਰਜੀਤ ਸਿੰਘ ਧਾਰੀਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਹੈਰਾਨਗੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਚੋਰੀ ਦੇ ਕੇਸ ਵਿੱਚ ਫੜੇ ਨੌਜਵਾਨਾਂ 'ਤੇ ਨਾਜਾਇਜ਼ ਸ਼ਰਾਬ ਦਾ ਮਾਮਲਾ ਕਿਵੇਂ ਦਰਜ ਹੋ ਗਿਆ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ।