ਤਰਨਤਾਰਨ:ਇੱਕ ਪਾਸੇ ਤਾਂ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਿੱਖਿਆ ਦੇ ਮੁਨਾਰੇ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਅਤੇ ਇਨ੍ਹਾਂ ਸਰਕਾਰੀ ਸਕੂਲਾਂ (Government schools) ਨੂੰ ਦਿੱਲੀ ਮਾਡਲ ਬਣਾਉਣ ਦੀਆਂ ਗੱਲਾਂ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ‘ਤੇ ਇਸ ਦੀ ਹਕੀਕਤ ਹੋਰ ਹੀ ਦਿਖਾਈ ਦਿੰਦੀ ਹੈ। ਕਿਉਂਕਿ ਜ਼ਿਲ੍ਹਾਂ ਤਰਨਤਾਰਨ ਦੇ ਅਧੀਨ ਪੈਂਦੇ ਕਸਬਾ ਘਰਿਆਲੀ ਰਾੜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ (Government Elementary School of Town Homes) ਪੰਜਾਬ ਸਰਕਾਰ (Government of Punjab) ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ। ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਅੱਤ ਦੀ ਪੈ ਰਹੀ ਗਰਮੀ ਵਿੱਚ ਕਮਰੇ ਅੰਦਰ ਬਿਨ੍ਹਾਂ ਬਿਜਲੀ ਤੋਂ ਬੈਠ ਕੇ ਹੀ ਪੜ੍ਹਨਾ ਪੈਂਦਾ ਹੈ ਅਤੇ ਬੱਚਿਆਂ ਨੂੰ ਆਪਣੇ ਘਰ ਤੋਂ ਹੀ ਪੀਣ ਵਾਲਾ ਪਾਣੀ ਲੈ ਕੇ ਆਉਣਾ ਪੈਂਦਾ ਹੈ।
ਇਸ ਸਕੂਲ ਵਿੱਚ ਨਾ ਤਾਂ ਬਿਜਲੀ ਹੈ ਅਤੇ ਨਾ ਹੀ ਸਕੂਲ ਵਿੱਚ ਪਾਣੀ, ਇੱਥੋਂ ਤੱਕ ਕਿ ਬੱਚਿਆਂ ਦੇ ਬਾਥਰੂਮ ਜਾਣ ਲਈ ਵੀ ਬਾਥਰੂਮ ਵੀ ਬੁਰੀ ਤਰ੍ਹਾਂ ਖਰਾਬ ਹੋ ਚੁੱਕਾ ਹੈ ਜਿਸ ਕਰਕੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਬਾਥਰੂਮ ਕਰਨ ਜਾਣਾ ਪੈਂਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜੋ ਸਕੂਲ ਵਿੱਚ ਬੱਚਿਆਂ ਲਈ ਮਿਡ-ਡੇ-ਮੀਲ ਦਾ ਖਾਣਾ ਬਣਦਾ ਹੈ, ਮਿੱਡ-ਡੇ-ਮੀਲ ਬਣਾਉਣ ਵਾਲੀ ਔਰਤ ਨੂੰ ਕਈ ਕਿੱਲੇ ਦੂਰ ਤੋਂ ਕਿਸੇ ਘਰ ਵਿੱਚੋਂ ਪਾਣੀ ਲੈ ਕੇ ਆਉਣਾ ਪੈਂਦਾ ਹੈ। ਜਿਸ ਤੋਂ ਬਾਅਦ ਇਹ ਖਾਣਾ ਤਿਆਰ ਕੀਤਾ ਜਾਂਦਾ ਹੈ।