ਪੰਜਾਬ

punjab

ETV Bharat / state

ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਪੁਲਿਸ ਚੁੱਕ ਰਹੀ ਇਹ ਅਹਿਮ ਕਦਮ - ਮੈਡੀਕਲ ਸਟੋਰ ਦੇ ਮਾਲਕਾਂ ਨੂੰ ਚਿਤਾਵਨੀ

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਚੌਂਕੀ ਸਭਰਾ ਵਿਖੇ ਚੌਕੀ ਇੰਚਾਰਜ ਜਸਪ੍ਰੀਤ ਸਿੰਘ ਵੱਲੋਂ ਪਿੰਡ ਸਭਰਾ ਅਤੇ ਨਾਲ ਲੱਗਦੇ ਪਿੰਡਾਂ ਦੇ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਚਿਤਾਵਨੀ ਦਿੰਦੇ ਹੋਏ ਇਕ ਹੰਗਾਮੀ ਮੀਟਿੰਗ ਕੀਤੀ।

ਪੰਜਾਬ ਚੋ ਨਸ਼ਾ ਖ਼ਤਮ ਕਰਨ ਲਈ ਪੁਲਿਸ ਨੇ ਚੁੱਕੇ ਇਹ ਅਹਿਮ ਕਦਮ
ਪੰਜਾਬ ਚੋ ਨਸ਼ਾ ਖ਼ਤਮ ਕਰਨ ਲਈ ਪੁਲਿਸ ਨੇ ਚੁੱਕੇ ਇਹ ਅਹਿਮ ਕਦਮ

By

Published : Mar 19, 2022, 8:27 PM IST

ਤਰਨਤਾਰਨ:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਚੌਕੀ ਸਭਰਾ ਵਿਖੇ ਚੌਕੀ ਇੰਚਾਰਜ ਜਸਪ੍ਰੀਤ ਸਿੰਘ ਵੱਲੋਂ ਪਿੰਡ ਸਭਰਾ ਅਤੇ ਨਾਲ ਲੱਗਦੇ ਪਿੰਡਾਂ ਦੇ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਚਿਤਾਵਨੀ ਦਿੰਦੇ ਹੋਏ ਇਕ ਹੰਗਾਮੀ ਮੀਟਿੰਗ ਕੀਤੀ।

ਜਿਸ ਵਿੱਚ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜੇ ਕੋਈ ਵੀ ਮੈਡੀਕਲ ਸਟੋਰ ਦਾ ਮਾਲਕ ਨਸ਼ੀਲੀਆਂ ਗੋਲੀਆਂ ਜਾਂ ਸਰਿੰਜਾਂ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਪੁਲਿਸ ਚੁੱਕ ਰਹੀ ਇਹ ਅਹਿਮ ਕਦਮ

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇਕ ਹੀ ਮਕਸਦ ਹੈ ਕਿ ਪੰਜਾਬ ਅਤੇ ਜ਼ਿਲ੍ਹਾ ਤਰਨਤਾਰਨ ਨੂੰ ਨਸ਼ਾ ਮੁਕਤ ਕਰਨਾ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਰਾਤ ਦਿਨ ਇਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉੱਚ ਅਫ਼ਸਰਾਂ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਸਭਰਾ ਦੇ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਉਹ ਹਰ ਇਕ ਕਦਮ ਚੁੱਕਣਗੇ।

ਜਿਸ ਲਈ ਉਹ ਕਿਸੇ ਵੀ ਨਸ਼ਾ ਤਸਕਰ ਜਾਂ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ ਉਨ੍ਹਾਂ ਨੇ ਪਿੰਡਾਂ ਦੇ ਮੋਹਤਬਰਾਂ ਨੂੰ ਬੇਨਤੀ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਇਸ ਮੁਹਿੰਮ ਦਾ ਸਾਥ ਦੇਣ ਤਾਂ ਜੋ ਦਾ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਨੇ ਮੋਹਤਬਰਾਂ ਅਤੇ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸੂਚਨਾ ਉਨ੍ਹਾਂ ਨੂੰ ਦੇਣ ਤਾਂ ਜੋ ਇਨ੍ਹਾਂ ਨਸ਼ਾ ਤਸਕਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਉਧਰ ਮੀਟਿੰਗ ਵਿੱਚ ਪਹੁੰਚੇ ਮੈਡੀਕਲ ਸਟੋਰ ਦੇ ਮਾਲਕਾਂ ਨੇ ਵੀ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਮੈਡੀਕਲ ਸਟੋਰਾਂ ਤੇ ਕੋਈ ਵੀ ਐਸੀ ਵਸਤੂ ਨਹੀਂ ਵੇਚਣਗੇ। ਜਿਸ ਉਨ੍ਹਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਨਸ਼ਾ ਤਸਕਰਾਂ ਖ਼ਿਲਾਫ਼ ਉਹ ਵੀ ਪੁਲਿਸ ਪ੍ਰਸ਼ਾਸਨ ਦੇ ਨਾਲ ਸਨ।

ਇਹ ਵੀ ਪੜ੍ਹੋ:-ਸੰਦੀਪ ਨੰਗਲ ਅੰਬੀਆਂ ਨੂੰ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ABOUT THE AUTHOR

...view details