ਤਰਨਤਾਰਨ : ਸੂਬੇ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਲੋਕ ਹੁਣ ਆਪਣੇ ਘਰੋਂ ਨਿਕਲਣ ਤੋਂ ਵੀ ਡਰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਸਰਹੱਦੀ ਜ਼ਿਲ੍ਹੇ ਤਰਨਤਾਰਨ ਤੋਂ ਜਿਥੇ ਚੋਰਾਂ ਨੇ ਇਕ ਭਾਂਡਿਆਂ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਚੋਰੀ ਦੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਹੀ ਚੋਰਾਂ ਨੇ ਕੁਝ ਦਿਨ ਪਹਿਲਾਂ ਇਸੇ ਦੁੁਕਾਨ ਦੇ ਨਾਲ ਵਾਲੀ ਦੁਕਾਨ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਤਰਨਤਾਰਨ ਵਿਖੇ ਚੋਰਾਂ ਨੇ ਭਾਂਡਿਆਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਭਾਂਡੇ ਤੇ ਨਕਦੀ ਕੀਤੀ ਚੋਰੀ
ਤਰਨਤਾਰਨ ਦੇ ਭਿੱਖੀਵਿੰਡ ਵਿਖੇ ਚੋਰਾਂ ਨੇ ਇਕ ਭਾਂਡਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਇਥੋਂ ਚੋਰ 12 ਹਜ਼ਾਰ ਰੁਪਏ ਨਕਦ ਤੇ ਪਿੱਤਲ ਤੇ ਤਾਂਬੇ ਦੇ ਭਾਂਡੇ ਚੋਰੀ ਕਰ ਕੇ ਲੈ ਗਏ ਹਨ। ਇਸ ਘਟਨਾ ਦੀ ਵੀਡੀਓ ਵੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
12 ਹਜ਼ਾਰ ਨਕਦ ਤੇ ਕੀਮਤੀ ਭਾਂਡੇ ਕੀਤੇ ਚੋਰੀ :ਜਾਣਤਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਕੱਕੜ ਬਰਤਨ ਸਟੋਰ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਇਥੇ ਚੋਰ ਦੁਕਾਨ ਦੇ ਪਿਛਲੀ ਬਿਲਡਿੰਗ ਟੱਪ ਕੇ ਉੱਪਰਲੇ ਦਰਵਾਜ਼ੇ ਰਾਹੀਂ ਦਾਖ਼ਲ ਹੋ ਕੇ ਦੁਕਾਨ ਅੰਦਰੋਂ ਨਗਦੀ ਅਤੇ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਇਸ ਚੋਰੀ ਦੀ ਘਟਨਾ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਦੁਕਾਨ ਦੇ ਮਾਲਕ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਦੇਰ ਰਾਤ ਦੁਕਾਨ ਬੰਦ ਕਰ ਕੇ ਆਪਣੇ ਘਰ ਚਲੇ ਗਏ ਅਤੇ ਜਦੋਂ ਉਨ੍ਹਾਂ ਨੇ ਸਵੇਰੇ ਆ ਕੇ ਦੇਖਿਆ ਤਾਂ ਦੁਕਾਨ ਦੇ ਉੱਪਰਲੇ ਪਾਸੇ ਦਾ ਦਰਵਾਜ਼ਾ ਟੁੱਟਾ ਹੋਇਆ ਸੀ ਅਤੇ ਦੁਕਾਨ ਦੇ ਅੰਦਰੋਂ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ ਅਤੇ ਦਰਾਜ ਵਿੱਚ ਪਿਆ 12 ਹਜ਼ਾਰ ਰੁਪਇਆ ਤਾਂਬੇ ਦੇ ਬਰਤਨ ਅਤੇ ਹੋਰ ਵੀ ਕਈ ਕੀਮਤੀ ਸਮਾਨ ਚੋਰੀ ਹੋ ਚੁੱਕਾ ਸੀ।
- Rs 42 Crore Of Heroin Seized: ਅੰਮ੍ਰਿਤਸਰ 'ਚ 42 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ, ਤਸਕਰ ਕੋਲੋਂ ਲੱਖਾਂ ਦੀ ਡਰੱਗ ਮਨੀ ਵੀ ਬਰਾਮਦ
- ਅੰਮ੍ਰਿਤਸਰ ਏਅਰਪੋਰਟ ਉੱਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕਿਆ, ਦੋ ਘੰਟੇ ਤਕ ਚੱਲੀ ਪੁੱਛਗਿੱਛ
- ਗਿਆਨਵਾਪੀ ਦਾ ASI ਸਰਵੇਖਣ ਰਹੇਗਾ ਜਾਰੀ, ਇਲਾਹਾਬਾਦ ਹਾਈਕੋਰਟ ਨੇ ਦਿੱਤੀ ਹਰੀ ਝੰਡੀ
ਇਨ੍ਹਾਂ ਹੀ ਚੋਰਾਂ ਨੇ ਕੁਝ ਦਿਨ ਪਹਿਲਾਂ ਗੁਆਂਢ ਵਿੱਚ ਵੀ ਕੀਤੀ ਸੀ ਚੋਰੀ :ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀ ਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਇਹ ਉਹੀ ਨੌਜਵਾਨ ਹਨ, ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਗੁਆਂਢ ਵਾਲੀ ਦੁਕਾਨ ਵਿਚ ਚੋਰੀ ਕੀਤੀ ਸੀ। ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੀ ਜਾਣਕਾਰੀ ਉਨ੍ਹਾਂ ਵੱਲੋਂ ਥਾਣਾ ਭਿੱਖੀਵਿੰਡ ਪੁਲਿਸ ਨੂੰ ਦੇ ਦਿੱਤੀ ਗਈ ਹੈ। ਉਧਰ ਜਦੋਂ ਇਸ ਮਾਮਲੇ ਸਬੰਧੀ ਥਾਣਾ ਭਿੱਖੀਵਿੰਡ ਦੇ ਐਸਐਚਓ ਬਲਵਿੰਦਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।