ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦਾ ਕਿਸਾਨ ਗੁਰਬਚਨ ਸਿੰਘ ਜੋ ਕਿ ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ 'ਚ ਦਿੱਲੀ ਸ਼ਾਮਲ ਸੀ ਅਤੇ ਸਿਹਤ ਖ਼ਰਾਬ ਹੋਣ ਕਾਰਨ ਪਿੰਡ ਪਰਤਿਆ ਸੀ। ਸਿਹਤ ਖ਼ਰਾਬ ਹੋਣ ਕਾਰਨ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਦੇ ਹੀ ਗੁਰਦੁਆਰਾ ਸਾਹਿਬ 'ਚ ਹੋਈ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਵਲੋਂ ਅੰਤਿਮ ਅਰਦਾਸ 'ਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਕਿ ਕੇਂਦਰ ਵਲੋਂ ਜੋ ਕਾਨੂੰਨ ਬਣਾਏ ਹਨ , ਉਨ੍ਹਾਂ ਦਾ ਰੱਦ ਹੋਣ ਤੱਕ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 350 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨਾਂ ਨੂੰ ਸਰਕਾਰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।