ਪੰਜਾਬ

punjab

ETV Bharat / state

ਪਾਕਿਸਤਾਨ ਤੋਂ ਭਾਰਤ ਦੀ ਸਰਹੱਦ ਅੰਦਰ ਘੁਸਪੈਠ ਕਰਨ ਵਾਲਾ ਡਰੋਨ ਬਰਾਮਦ

ਹਰਭਜਨ ਸਰਹੱਦੀ ਚੌਕੀ ਨੇੜੇ ਬੁੱਧਵਾਰ ਰਾਤ ਅੱਠ ਵਜੇ ਦੇ ਕਰੀਬ ਮਨੁੱਖ ਰਹਿਤ ਡਰੋਨ ਦਾਖ਼ਲ ਹੋ (tarn taran Harbhajan BOP) ਗਿਆ, ਜਿਸ ਦੀ ਅਵਾਜ਼ ਸੁਣਦੇ ਸਾਰ ਹੀ ਸਰਹੱਦ ਉਪਰ ਤਾਇਨਾਤ ਬੀਐੱਸਐੱਫ (Troops recovered the drone) ਹਰਕਤ ਵਿੱਚ ਆ ਗਈ। ਸਰਹੱਦ ਨੂੰ ਪਾਰ ਕਰਨ ਵਾਲੇ ਡਰੋਨ ਉਪਰ ਬੀ.ਐੱਸ.ਐੱਫ. ਵੱਲੋਂ ਕਰੀਬ 4 ਦਰਜਨ ਰੌਂਦ ਫਾਇਰਿੰਗ ਕਰਦੇ ਹੋਏ 1 ਈਲੂ ਬੰਬ ਵੀ ਚਲਾਇਆ ਗਿਆ।

Troops recovered the drone
Troops recovered the drone

By

Published : Dec 22, 2022, 9:14 AM IST

Updated : Dec 22, 2022, 1:53 PM IST

ਪਾਕਿਸਤਾਨ ਤੋਂ ਭਾਰਤ ਦੀ ਸਰਹੱਦ ਅੰਦਰ ਘੁਸਪੈਠ ਕਰਨ ਵਾਲਾ ਡਰੋਨ ਬਰਾਮਦ




ਤਰਨਤਾਰਨ:
ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਭਾਰਤੀ ਖੇਤਰ ਵਿਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ। ਤਰਨਤਾਰਨ ਜ਼ਿਲ੍ਹੇ ਦੇ ਫ਼ਿਰੋਜ਼ਪੁਰ ਸੈਕਟਰ (Troops recovered the drone) ਵਿੱਚ ਹਰਭਜਨ ਸਰਹੱਦੀ ਚੌਕੀ ਨੇੜੇ ਬੁੱਧਵਾਰ ਰਾਤ ਅੱਠ ਵਜੇ ਦੇ ਕਰੀਬ ਮਨੁੱਖ ਰਹਿਤ ਡਰੋਨ ਦਾਖ਼ਲ ਹੋ (tarn taran Harbhajan BOP) ਗਿਆ, ਜਿਸ ਦੀ ਅਵਾਜ਼ ਸੁਣਦੇ ਸਾਰ ਹੀ ਸਰਹੱਦ ਉਪਰ ਤਾਇਨਾਤ ਬੀਐੱਸਐੱਫ ਹਰਕਤ ਵਿੱਚ ਆ ਗਈ। ਸਰਹੱਦ ਨੂੰ ਪਾਰ ਕਰਨ ਵਾਲੇ ਡਰੋਨ ਉਪਰ ਬੀ.ਐੱਸ.ਐੱਫ. ਵੱਲੋਂ ਕਰੀਬ 4 ਦਰਜਨ ਰੌਂਦ ਫਾਇਰਿੰਗ ਕਰਦੇ ਹੋਏ 1 ਈਲੂ ਬੰਬ ਵੀ ਚਲਾਇਆ ਗਿਆ।


ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਗੁਰਮੀਤ ਸਿੰਘ ਚੋਹਾਨ ਨੇ ਦੱਸਿਆ ਕਿ ਵੀਰਵਾਰ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਡਰੋਨ ਇੱਕ ਖੇਤ ਵਿੱਚ ਪਿਆ ਮਿਲਿਆ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਤਲਾਸ਼ ਕੀਤੀ ਜਾ ਰਹੀ ਹੈ ਕਿ ਕਿਤੇ ਡਰੋਨ ਤੋਂ ਕੋਈ ਖੇਪ ਸੁੱਟੀ ਗਈ ਹੈ। ਇਸ ਉਪਰ ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਇਕ ਡਰੋਨ ਸੁੱਟਿਆ ਗਿਆ ਸੀ ਜਿਸ ਦੀ ਰਿਕਵਰੀ ਕਰਦੇ ਹੋਏ ਸੱਤ ਕਿਲੋ ਹੈਰੋਇਨ ਬਰਾਮਦ ਹੋਈ ਸੀ ਅਤੇ ਉਸ ਦੀ ਤਫਤੀਸ਼ ਵਿੱਚ ਇਕ ਮੁਲਜ਼ਮ ਕੁਲਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।



ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੈਕਟਰ ਅਧੀਨ ਬੀਓਪੀ ਹਰਭਜਨ ਵਿਖੇ ਬੀਤੀ ਰਾਤ 8 ਵਜੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਬਟਾਲੀਅਨ 101 ਦੇ ਜਵਾਨ ਚੌਕਸ ਹੋ ਗਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਆਵਾਜ਼ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੇ ਘਟਨਾ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ।

ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਨੂੰ ਵੀ ਅੰਮ੍ਰਿਤਸਰ ਸੈਕਟਰ ਦੇ 144 ਬੀ.ਐਨ. ਦੇ ਏਓਆਰ ਵਿੱਚ ਬੀਓਪੀ ਦਾਓਕ ਦੇ ਏਓਆਰ ਵਿੱਚ ਸ਼ਾਮ 7:20 ਵਜੇ ਭਾਰਤ ਵਿੱਚ ਦਾਖਲ ਹੋਇਆ ਡਰੋਨ ਅੱਜ ਸਵੇਰੇ ਪਾਕਿ ਸੈਕਟਰ ਵਿੱਚ ਬੀਓਪੀ ਭਰੋਪਾਲ ਦੇ ਏਓਆਰ ਦੇ (Tarn Taran pak drones news) ਸਾਹਮਣੇ ਉਨ੍ਹਾਂ ਦੇ ਖੇਤਰ ਵਿੱਚ 20 ਮੀਟਰ ਦੀ ਦੂਰੀ 'ਤੇ ਡਿੱਗਿਆ ਮਿਲਿਆ ਸੀ।


ਇਸ ਤੋਂ ਪਹਿਲਾਂ ਵੀ 2 ਪਾਕਿਸਤਾਨੀ ਡਰੋਨ ਦਾਖਲ ਹੋਏ:ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਰਾਤ 10 ਵੱਜ ਕੇ 20 ਮਿੰਟ ਤੇ ਚੰਡੂ ਵਡਾਲਾ ਪੋਸਟ 'ਤੇ ਮੁੜ ਤੋਂ ਡਰੋਨ ਵੇਖਿਆ ਗਿਆ, ਤਾਂ ਬੀਐਸਐਫ ਜਵਾਨਾਂ ਵੱਲੋ ਉਸ ਉੱਤੇ 26 ਰੌਂਦ ਫਾਇਰ ਕੀਤੇ ਗਏ ਅਤੇ 6 ਰੌਸ਼ਨੀ ਵਾਲੇ ਬੰਬ ਵੀ (drones recovered in Punjab) ਸੁੱਟੇ ਗਏ। ਕੁਝ ਦੇਰ ਬਾਅਦ ਹੀ 10:48 ਉੱਤੇ ਕਾਸੋਵਾਲ ਪੋਸਟ 'ਤੇ 51 ਬਾਰਡਰ ਪਿੱਲਰ ਦੇ ਨੇੜੇ ਵੀ ਡਰੋਨ ਦੀ ਹਲਚਲ ਵੇਖੀ ਗਈ ਅਤੇ ਬੀਐਸਐਫ ਜਵਾਨਾਂ ਵੱਲੋਂ ਉਸ 'ਤੇ ਵੀ 72 ਰੋਂਦ ਫਾਇਰ ਕੀਤੇ ਗਏ। ਇਸ ਦੇ ਨਾਲ ਹੀ, ਚਾਰ ਤੇਜ਼ ਰੌਸ਼ਨੀ ਵਾਲੇ ਬੰਬ ਵੀ ਸੁੱਟੇ ਗਏ। ਨੇੜਲੇ ਖੇਤਰ ਵਿੱਚ ਜਵਾਨਾਂ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।


ਲਗਾਤਾਰ ਹੋ ਰਹੀ ਡਰੋਨਾਂ ਦੀ ਐਂਟਰੀ:ਪਾਕਿਸਤਾਨ ਵਿੱਚ (Pakistani Drones in Punjab) ਬੈਠੇ ਤਸਕਰ ਲਗਾਤਾਰ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਐਤਵਾਰ ਨੂੰ ਵੀ ਡੇਰਾ ਬਾਬਾ ਨਾਨਕ ਵਿਖੇ ਬੀਐੱਸਐੱਫ ਦੀ ਚੰਦੂ ਵਡਾਲਾ ਚੌਕੀ ਉੱਤੇ 250 ਮੀਟਰ ਦੀ ਉਚਾਈ 'ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ, ਜੋ 15 ਸੈਕਿੰਡ ਤੱਕ ਭਾਰਤੀ ਖੇਤਰ ਦੇ ਅੰਦਰ ਰਿਹਾ। ਇਸ 'ਤੇ ਬੀਐੱਸਐੱਫ ਦੇ ਜਵਾਨਾਂ ਨੇ 40 ਰਾਉਂਡ ਫਾਇਰ ਕੀਤੇ ਅਤੇ 6 ਇਲੂ ਬੰਬ ਸੁੱਟੇ, ਜਿਸ ਤੋਂ ਬਾਅਦ ਡਰੋਨ ਵਾਪਿਸ ਚਲਾ ਗਿਆ।



ਬੀਐਸਐਫ ਨੇ ਦਿੱਤੇ ਹੈਰਾਨ ਕਰਨ ਵਾਲੇ ਅੰਕੜੇ:ਸਰਹੱਦ ਪਾਰੋਂ ਵੱਧਦੀ ਡਰੋਨਾਂ ਦੀ ਆਮਦ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਵੀ ਇਕ ਵੱਡਾ ਸਵਾਲ ਹੈ। 230 ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਡਰੋਨਾਂ ਦੀ ਘੁਸਪੈਠ ਹੋ ਚੁੱਕੀ ਹੈ। ਇਹ ਕੋਈ ਛੋਟਾ ਅੰਕੜਾ ਨਹੀਂ ਹੋ ਬੀਐਸਐਫ ਵੱਲੋਂ ਸਾਂਝਾ ਕੀਤਾ ਗਿਆ ਹੋਵੇ। ਸਾਲ 2020 ਵਿਚ ਸਰਹੱਦ ਪਾਰੋਂ ਡਰੋਨ 79 ਵਾਰ ਡਰੋਨ ਭਾਰਤ ਦੀ ਸਰਹੱਦ ਰਾਹੀਂ ਦਾਖ਼ਲ ਹੋਇਆ ਸੀ। ਸਾਲ 2021 ਵਿਚ 109 ਵਾਰ ਅਤੇ ਸਾਲ 2022 ਵਿਚ ਇਹ ਅੰਕੜਾ ਵੱਧ ਕੇ 230 ਤੋਂ ਜ਼ਿਆਦਾ ਦਾ ਹੋ ਗਿਆ ਹੈ, ਜੋ ਕਿ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਵੱਡਾ ਸਬੱਬ ਬਣ ਸਕਦਾ ਹੈ।




ਇਹ ਵੀ ਪੜ੍ਹੋ:ਨਸ਼ੇ ਦੇ ਮੁੱਦੇ ਉੱਤੇ ਬੋਲੇ ਗ੍ਰਹਿ ਮੰਤਰੀ, ਕਿਹਾ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕਰ ਸਕਦੀਆਂ ਨੇ ਖਾਤਮਾ

Last Updated : Dec 22, 2022, 1:53 PM IST

ABOUT THE AUTHOR

...view details