ਤਰਨਤਾਰਨ : ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਦੀ ਪੁਲਿਸ ਨੀ 20 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਐੱਸ.ਆਈ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਪਾਰੀ ਸਮੇਤ ਪਿੰਡ ਪੂਨੀਆ ਨੇੜੇ ਪੈਂਦੇ ਸੂਏ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਏ ਵਾਲੀ ਸਾਈਡ ਤੋਂ ਪਟੜੀ ਪਟੜੀ ਦੋ ਵਿਅਕਤੀ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਯਕਦਮ ਪਿੱਛੇ ਨੂੰ ਮੁੜ ਗਏ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ - Two accused arrested
ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਦੀ ਪੁਲਿਸ ਨੀ 20 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਵਰਤਦਿਆਂ ਮੌਕੇ ਉਤੇ ਰੋਕ ਲਿਆ।ਪੁੱਛਗਿੱਛ ਦੌਰਾਨ ਉਨ੍ਹਾਂ ਆਪਣਾ ਨਾਮ ਆਕਾਸ਼ ਪੁੱਤਰ ਕਾਰਜ ਸਿੰਘ ਵਾਸੀ ਪੂਨੀਆ ਅਤੇ ਬੌਬੀ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਪੂਨੀਆ ਦੱਸਿਆ। ਪੁਲਿਸ ਵੱਲੋਂ ਇਨ੍ਹਾਂ ਦੀ ਤਲਾਸ਼ੀ ਲੈਣ ਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਪੁੱਛਗਿਛ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮਾਂ ਤੋੋਂ ਹੋਰ ਵ ਖੁਲਾਸੇ ਹੋਣ ਦੀ ਉਮੀਦ ਹੈ।