ਤਰਨਤਾਰਨ: ਜ਼ਿਲ੍ਹਾ ਪੁਲਿਸ ਮੁਖੀ ਧਰੁਵ ਦਹੀਆ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਵਲਟੋਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਨ੍ਹਾਂ ਦੀ ਪਹਿਚਾਣ ਸਾਰਜ ਸਿੰਘ ਉਰਫ ਰਿੰਕੂ ਅਤੇ ਸ਼ਿੰਦਰ ਸਿੰਘ ਵਜੋਂ ਹੋਈ।
1000 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
ਤਰਨਤਾਰਨ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਵਲਟੋਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਕਰੀਬ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਤਲਾਸ਼ੀ ਲੈਣ 'ਤੇ ਸਾਰਜ ਸਿੰਘ ਕੋਲੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਦ ਕਿ ਸ਼ਿੰਦਰ ਸਿੰਘ ਕੋਲੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਦੱਸਿਆ ਕਿ ਇਹ ਨਸ਼ੀਲੀਆਂ ਗੋਲੀਆਂ ਉਨ੍ਹਾਂ ਡਾਕਟਰ ਗੁਰਮੀਤ ਸਿੰਘ ਉਤਾੜ ਤੋਂ ਖ੍ਰੀਦੀਆਂ ਸਨ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਡਾਕਟਰ ਗੁਰਮੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਗੁਰਮੀਤ ਸਿੰਘ ਥੋੜ੍ਹੀ ਦੇਰ ਪਹਿਲਾਂ ਹੀ ਐਨ.ਡੀ.ਪੀ.ਐਸ. ਦੇ ਕੇਸ ਵਿੱਚ ਸਜ਼ਾ ਭੁਗਤ ਕੇ ਬਰੀ ਹੋਇਆ ਸੀ ਅਤੇ ਜੇਲ੍ਹ ਤੋਂ ਬਰੀ ਹੁੰਦਿਆਂ ਹੀ ਫ਼ਿਰ ਵੱਡੇ ਪੱਧਰ 'ਤੇ ਸਪਲਾਈ ਸ਼ੁਰੂ ਕਰ ਦਿੱਤੀ।