ਤਰਨਤਾਰਨ: ਸਰਹੱਦੀ ਪਿੰਡ ਦੋਦੇ ਸੋਢੀਆਂ (Border village Dode Sodhian) ਵਿਖੇ ਅਣਪਛਾਤੀ ਕਾਰ ਮਿਲਣ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੋਦੇ ਸੋਢੀਆਂ (Dode Sodhian) 'ਚ ਪੀ.ਬੀ 01ਬੀ 8518 ਨੰਬਰ ਕਾਰ ਖੜ੍ਹੀ ਸੀ। ਜਿਸ ਤੋਂ ਬਾਅਦ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਲਾਵਾਰਿਸ ਕਾਰ ਦੀ ਜਾਣਕਾਰੀ ਖਾਲੜਾ ਪੁਲਿਸ (Police) ਨੂੰ ਦਿੱਤੀ। ਜਾਣਕਾਰੀ ਮਿਲਣ ਉਪਰੰਤ ਖਾਲੜਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਵਾਰਿਸ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਸਥਾਨਕ ਵਾਸੀ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਕਾਰ ਉਨ੍ਹਾਂ ਦੀ ਦੁਕਾਨ ਦੇ ਬਾਹਰ ਖੜ੍ਹੀ ਸੀ, ਉਨ੍ਹਾਂ ਕਿਹਾ ਕਿ ਪਹਿਲਾਂ ਕਾਫ਼ੀ ਦੇਰ ਉਨ੍ਹਾਂ ਨੇ ਕਾਰ ਦੇ ਮਾਲਕ ਦੇ ਆਉਣ ਦੀ ਉਡੀਕ ਕਰੀ, ਪਰ ਜਦੋਂ ਕੋਈ ਇੱਥੇ ਨਹੀਂ ਆਇਆ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਕਾਰ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤਾ। ਉਨ੍ਹਾਂ ਦੱਸਿਆ ਕਿ ਕਾਰ ਵਿੱਚੋਂ ਔਰਤਾਂ ਦੇ ਪਰਸ ਅਤੇ ਕੁਝ ਕੱਪੜੇ ਬਰਾਮਦ ਹੋਏ ਹਨ। ਉਸ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਮਿਲਿਆ।