ਤਰਨਤਾਰਨ: ਸਰਹੱਦੀ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ ਵਿਚੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਵਲਟੋਹਾ ਥਾਣੇ ਵਿਚ ਮਾਮਲਾ ਦਰਜ ਕਰ ਲਿਆ।
ਇਸ ਬਾਰੇ ਐੱਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਡੂਮਨੀ ਵਾਲਾ ਕੋਲੋ 90 ਗ੍ਰਾਮ ਹੈਰੋਇਨ ਅਤੇ ਦੂਸਰਾ ਮੁਲਜ਼ਮ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੂਟੇ ਵਾਲਾ ਕੋਲੋ 360 ਗ੍ਰਾਮ ਹੈਰੋਇਨ ਕੁੱਲ 450 ਗ੍ਰਾਮ ਹੈਰੋਇਨ ਇਨ੍ਹਾਂ ਕੋਲੋ ਬਰਾਮਦ ਕੀਤੀ ਗਈ।