ਤਰਨ ਤਾਰਨ: ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਹੋਈ ਗੋਲੀਬਾਰੀ ਵਿੱਚ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋਏ ਸਨ। ਸ਼ਹੀਦ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਪਿੰਡ ਗੋਇੰਦਵਾਲ ਸਾਹਿਬ ਪਹੁੰਚੇ।
ਵਲਟੋਹਾ ਨੇ ਸ਼ਹੀਦ ਰਾਜਵਿੰਦਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - Martyred Deputy Subedar Rajwinder Singh
ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਹੋਈ ਗੋਲੀਬਾਰੀ ਵਿੱਚ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋਏ ਸਨ। ਸ਼ਹੀਦ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਪਿੰਡ ਗੋਇੰਦਵਾਲ ਸਾਹਿਬ ਪਹੁੰਚੇ।
ਵਲਟੋਹਾ ਨੇ ਸ਼ਹੀਦ ਰਾਜਵਿੰਦਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਨੇ ਦੇਸ਼ ਦੀ ਏਕਤਾ ਤੇ ਅੰਖਡਤਾ ਲਈ ਆਪਣੀ ਸਰਵਉੱਚ ਕੁਰਬਾਨੀ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸ਼ਹੀਦ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਵੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਾਣ ਸਨਮਾਨ ਕਰਨਾ ਸਾਡਾ ਮੁੱਢਲਾ ਫਰਜ਼ ਹੈ।