ਪੰਜਾਬ

punjab

ETV Bharat / state

ਖੇਤੀ ਬਿੱਲਾਂ ਦੇ ਵਿਰੋਧ ਡਰਾਮਾ ਕਰ ਰਹੀ ਕੇਜਰੀਵਾਲ ਸਰਕਾਰ: ਵਲਟੋਹਾ - expose the lies of Congress and AAP

ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅਮਰਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ।

ਕਾਂਗਰਸ ਤੇ ਆਪ ਦੇ ਝੂਠ ਦਾ ਭਾਂਡਾ ਭੰਨਣ ਲਈ ਵਲਟੋਹਾ ਨੇ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸ ਤੇ ਆਪ ਦੇ ਝੂਠ ਦਾ ਭਾਂਡਾ ਭੰਨਣ ਲਈ ਵਲਟੋਹਾ ਨੇ ਕੀਤਾ ਰੋਸ ਪ੍ਰਦਰਸ਼ਨ

By

Published : Apr 6, 2021, 11:26 AM IST

ਤਰਨ ਤਾਰਨ: ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਭਾਂਡਾ ਭੰਨਣ ਲਈ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅਮਰਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜਿਥੇ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਵਿਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਥੇ ਹੁਣ ਪੰਜਾਬ ਵਿੱਚ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਦਿੱਲੀ ਦੇ ਮੁੱਖ ਮੰਤਰੀ ਜਿੰਨ੍ਹਾਂ ਨੇ ਪੰਜਾਬ ਪ੍ਰਤੀ ਆਪਣਾ ਰੁੱਖ ਕਦੇ ਵੀ ਸਪਸ਼ਟ ਨਹੀਂ ਰੱਖਿਆ।

ਕਾਂਗਰਸ ਤੇ ਆਪ ਦੇ ਝੂਠ ਦਾ ਭਾਂਡਾ ਭੰਨਣ ਲਈ ਵਲਟੋਹਾ ਨੇ ਕੀਤਾ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਦੇ ਪਾਣੀਆਂ ਸਬੰਧੀ ਪੰਜਾਬ ਵਿੱਚ ਹੋਰ ਬਿਆਨ, ਹਰਿਆਣਾ ਵਿੱਚ ਹੋਰ ਅਤੇ ਦਿੱਲੀ ਵਿੱਚ ਹੋਰ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਖੇਤੀ ਬਿੱਲਾਂ ਦੇ ਵਿਰੋਧ ਡਰਾਮਾ ਕਰ ਰਹੀ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਆਪਣੇ ਚੋਣ ਮੈਨੀਫੈਸਟੋ ਵਿੱਚ ਇਨ੍ਹਾਂ ਨੂੰ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਪੰਜਾਬ ਦੇ ਹਿੱਤਾਂ ਲਈ ਖੇਤੀ ਬਿੱਲਾਂ ਦਾ ਸੰਸਦ ਵਿੱਚ ਵਿਰੋਧ ਨਹੀਂ ਕਰ ਸਕਿਆ ਅਤੇ ਨਾ ਹੀ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਇਸ ਦਾ ਵਿਰੋਧ ਕਰ ਸਕੇ। ਉਨ੍ਹਾਂ ਕਿਹਾ ਕਿ ਜਿਸ ਕਰਕੇ ਇਨ੍ਹਾਂ ਦੇ ਝੂਠ ਦਾ ਭਾਂਡਾ ਹਰ ਵਿਧਾਨ ਸਭਾ ਹਲਕੇ ਵਿੱਚ ਭੰਨ ਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ।

ABOUT THE AUTHOR

...view details