ਪੰਜਾਬ

punjab

ETV Bharat / state

ਠੱਗੀ ਦਾ ਸ਼ਿਕਾਰ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ, ਇਨਸਾਫ਼ ਦੀ ਕੀਤੀ ਮੰਗ - ਐੱਸ.ਐੱਸ.ਪੀ ਤੋਂ ਇਨਸਾਫ਼ ਦੀ ਮੰਗ

ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਦੇ ਪੁਲਿਸ ਮੁਲਾਜ਼ਮਾਂ 'ਤੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਲਾਏ ਗੰਭੀਰ ਇਲਜ਼ਾਮ ਲਗਾਏ ਹਨ।

ਠੱਗੀ ਦਾ ਸ਼ਿਕਾਰ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ, ਇਨਸਾਫ਼ ਦੀ ਕੀਤੀ ਮੰਗ
ਠੱਗੀ ਦਾ ਸ਼ਿਕਾਰ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ, ਇਨਸਾਫ਼ ਦੀ ਕੀਤੀ ਮੰਗ

By

Published : Apr 14, 2021, 10:41 AM IST

ਤਰਨਤਾਰਨ: ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਦੇ ਪੁਲਿਸ ਮੁਲਾਜ਼ਮਾਂ 'ਤੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਲਾਏ ਗੰਭੀਰ ਇਲਜ਼ਾਮ ਲਗਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਮਨਦੀਪ ਸਿੰਘ ਵਾਸੀ ਅੰਮ੍ਰਿਤਸਰ ਵਲੋਂ ਬੱਚਿਆਂ ਨੂੰ ਫੌਜ ਅਤੇ ਪੁਲਿਸ 'ਚ ਭਰਤੀ ਕਰਵਾਉਣ ਲਈ ਪੈਸਿਆਂ ਦੀ ਠੱਗੀ ਮਾਰੀ ਗਈ ਸੀ। ਉਨ੍ਹਾਂ ਦਾ ਕਹਿਣਾ ਕਿ ਉਕਤ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਘਰਿਆਲਾ ਪੁਲਿਸ ਦੇ ਹਵਾਲੇ ਕੀਤਾ ਸੀ, ਪਰ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਦੇਰ ਰਾਤ ਛੱਡ ਦਿੱਤਾ ਗਿਆ। ਇਸ ਨੂੰ ਲੈਕੇ ਲੋਕਾਂ ਵਲੋਂ ਐੱਸ.ਐੱਸ.ਪੀ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਨਾਲ ਹੀ ਘਰਿਆਲਾ ਚੌਂਕੀ ਦੇ ਮੁਲਾਜ਼ਮਾਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ।

ਠੱਗੀ ਦਾ ਸ਼ਿਕਾਰ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ, ਇਨਸਾਫ਼ ਦੀ ਕੀਤੀ ਮੰਗ

ਇਸ ਸਬੰਧੀ ਘਰਿਆਲਾ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਕੋਲ ਸਿਰਫ਼ ਇੱਕ ਵਿਅਕਤੀ ਵਲੋਂ ਹੀ ਦਰਖਾਸਤ ਦਿੱਤੀ ਗਈ ਹੈ, ਜਿਸ ਸਬੰਧੀ ਉਹ ਕਾਰਵਾਈ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਹੋਰ ਕਿਸੇ ਵਲੋਂ ਵੀ ਦਰਖਾਸਤ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦਾ ਲੋਕਾਂ ਵਲੋਂ ਫੜਾਏ ਗਏ ਵਿਅਕਤੀ ਬਾਰੇ ਕਹਿਣਾ ਕਿ ਉਹ ਬਿਨ੍ਹਾਂ ਕਿਸੇ ਦਰਖਾਸਤ ਤੋਂ ਥਾਣੇ 'ਚ ਰਾਤ ਨਹੀਂ ਰੱਖ ਸਕਦੇ, ਜਿਸ ਕਾਰਨ ਉਨ੍ਹਾਂ ਵਲੋਂ ਉਹ ਵਿਅਕਤੀ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ:ਬਰਨਾਲਾ 'ਚ ਕਾਂਗਰਸ ਨੂੰ ਮਿਲਿਆ ਹੁੰਗਾਰਾ: ਭਾਜਪਾ ਛੱਡ ਕਾਂਗਰਸ 'ਚ ਸ਼ਾਮਲ ਹੋਏ ਆਗੂ

ABOUT THE AUTHOR

...view details