ਤਰਨਤਾਰਨ:ਪੰਜਾਬ ਨਸ਼ਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਇਥੇ ਹੁਣ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ। ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾ ਆਪਣੀਆਂ ਜਾਨਾਂ ਗੁਆ ਰਹੇ ਹਨ। ਹਾਲਾਂਕਿ ਮੰਤਰੀਆਂ ਦੇ ਬਿਆਨਾਂ ਵਿੱਚ ਤੇ ਦਾਅਵਿਆਂ ਵਿੱਚ ਨਸ਼ੇ ਖਿਲਾਫ ਕਾਰਵਾਈਆਂ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਅਫਸੋਸ ਇਹ ਸਿਰਫ ਗੱਲਾਂ ਹੀ ਹੁੰਦੀਆਂ ਨੇ, ਜ਼ਮੀਨੀ ਹਕੀਕਤ ਤਾਂ ਕੁਝ ਹੋਰ ਹੀ ਹੈ। ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹਦਾ ਇਕ ਮਾਮਲਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਨੇ ਕੁਝ ਸਮਾਂ ਪਹਿਲਾਂ ਹੀ ਛਕਿਆ ਸੀ ਅੰਮ੍ਰਿਤ:ਜਾਣਕਾਰੀ ਅੁਸਾਰ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਰਾਜਬੀਰ ਸਿੰਘ ਉਮਰ ਕਰੀਬ 26 ਸਾਲ ਪੁੱਤਰ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਪਰਿਵਾਰਕ ਮੈਂਬਰਾ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਨਸ਼ੇ ਦਾ ਆਦਿ ਸੀ, ਪਰ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਧਾਰੀ ਬਣਿਆ ਸੀ, ਪਰ ਪਰਿਵਾਰਿਕ ਮੈਂਬਰਾ ਨੇ ਕਿਹਾ ਕਿ ਪੰਜਾਬ ਵਿਚ ਹੁਣ ਨਸ਼ਾ ਘਰ ਘਰ ਵਿਕ ਰਿਹਾ ਹੈ। ਦੁਬਾਰਾ ਸਾਡਾ ਪੁੱਤਰ ਇਸ ਨਸ਼ੇ ਦੀ ਦਲਦਲ ਵਿਚ ਫਸ ਗਿਆ।