ਤਰਨਤਾਰਨ:ਪਿੰਡ ਆਸਲ ਉਤਾੜ ਵਿਖੇ ਬੀਤੇ ਕੁਝ ਦਿਨ ਪਹਿਲਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਨਰਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਇੱਟਾਂ ਰੋੜੇ ਚਲਾ ਦਿੱਤੇ ਅਤੇ ਪਰਿਵਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਪੀੜਤ ਵਿਅਕਤੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਮੌਜੂਦ ਸਨ ਅਤੇ ਚੋਣਾਂ ਸਬੰਧੀ ਘਰ ਵਿੱਚ ਕੁਝ ਵਿਅਕਤੀਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਸਨ ਤਾਂ ਇੰਨ੍ਹੇ ਨੂੰ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀ ਸ਼ਰਾਬੀ ਹਾਲਤ ਵਿੱਚ ਆਏ ਅਤੇ ਉਨ੍ਹਾਂ ਦੇ ਘਰ ਵਿੱਚ ਆਉਂਦੇ ਸਾਰ ਹੀ ਇੱਟਾਂ ਰੋੜੇ ਚਲਾਉਣ ਸ਼ੁਰੂ ਕਰ ਦਿੱਤੇ।
ਨਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਅਤੇ ਉਨ੍ਹਾਂ ਦੇ ਘਰ 'ਚ ਮੌਜੂਦ ਵਿਅਕਤੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਮਾਮੂਲੀ ਰੰਜਿਸ਼ ਨੂੰ ਲੈ ਕੇ ਘਰ 'ਚ ਦਾਖਲ ਹੋ ਕੇ ਚਲਾਏ ਇੱਟਾਂ ਰੋੜੇ ਨਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦਾ ਸਾਰਾ ਸਾਮਾਨ ਤੋੜ ਦਿੱਤਾ ਗਿਆ, ਜਿਸ ਦੀ ਇਤਲਾਹ ਉਨ੍ਹਾਂ ਵੱਲੋਂ ਮੌਕੇ ਤੇ ਹੀ ਥਾਣਾ ਵਲਟੋਹਾ ਪੁਲਿਸ ਨੂੰ ਦੇ ਦਿੱਤੀ ਗਈ ਸੀ। ਪੀੜਤ ਨਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਜ਼ਿਲ੍ਹਾ ਤਰਨਤਾਰਨ ਦੇ SSP ਅਤੇ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਉਪਰ ਗਲਤ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਜਿਸ ਦੀ ਸਹੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ।
ਉਧਰ ਜਦੋਂ ਇਸ ਸਬੰਧੀ ਥਾਣਾ ਵਲਟੋਹਾ ਦੇ SI ਕੇਵਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਪਾਰਟੀਆਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ ਅਤੇ ਇਨ੍ਹਾਂ ਦੋਨਾਂ ਪਾਰਟੀਆਂ ਦੀਆਂ ਹੀ ਸੱਤ ਕਵੰਜਾ ਕਰ ਦਿੱਤੀਆਂ ਗਈਆਂ ਸਨ ਅਤੇ ਬਾਕੀ ਮੁਕੱਦਮੇ ਦੀ ਛਾਣਬੀਣ ਕੀਤੀ ਜਾ ਰਹੀ ਹੈ, ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਬਲਾਚੌਰ ਵਿਖੇ ਚੱਲਦੇ ਪ੍ਰੋਗਰਾਮ ’ਚ ਗਾਇਕ ਪ੍ਰੇਮ ਢਿਲੋਂ ’ਤੇ ਹਮਲਾ, ਦੇਖੋ ਵੀਡੀਓ