ਪੰਜਾਬ

punjab

ETV Bharat / sukhibhava

Black Chana Benefits: ਕਾਲੇ ਛੋਲੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ, ਅੱਜ ਤੋਂ ਹੀ ਆਪਣੀ ਡਾਈਟ 'ਚ ਕਰ ਲਓ ਸ਼ਾਮਲ

Black Chana For Health: ਕਾਲੇ ਛੋਲੇ ਪ੍ਰੋਟੀਨ ਦਾ ਚੰਗਾ ਸਰੋਤ ਹੁੰਦੇ ਹਨ। ਇਸ 'ਚ ਫਾਈਬਰ, ਕੈਲਸ਼ੀਅਮ, ਆਈਰਨ ਅਤੇ ਫਾਈਬਰ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ।

Black Chana Benefits
Black Chana Benefits

By ETV Bharat Punjabi Team

Published : Sep 8, 2023, 3:33 PM IST

ਹੈਦਰਾਬਾਦ: ਛੋਲੇ ਖਾਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਜੇਕਰ ਤੁਸੀਂ Vegeterian ਹੋ, ਤਾਂ ਆਪਣੀ ਖੁਰਾਕ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਲ ਕਰੋ। ਕਾਲੇ ਛੋਲਿਆਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਕਈ ਸਮੱਸਿਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਇਸਨੂੰ ਬਣਾਉਣ ਲਈ ਤੁਸੀਂ ਕਾਲੇ ਛੋਲਿਆਂ ਨੂੰ ਭਿਗੋ ਕੇ ਰੱਖ ਸਕਦੇ ਹੋ। ਇਨ੍ਹਾਂ ਛੋਲਿਆਂ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਹੋਰ ਕਈ ਸਿਹਤ ਲਾਭ ਮਿਲਦੇ ਹਨ।

ਕਾਲੇ ਛੋਲਿਆਂ ਦੇ ਫਾਇਦੇ:-

ਕਾਲੇ ਛੋਲੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ: ਕਾਲੇ ਛੋਲਿਆਂ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਰੋਜ਼ਾਨਾ ਆਪਣੀ ਡਾਈਟ 'ਚ ਕਾਲੇ ਛੋਲੇ ਸ਼ਾਮਲ ਕਰਦੇ ਹੋ, ਤਾਂ ਇਸ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲ ਸਕਦੀ ਹੈ।

ਕਾਲੇ ਛੋਲੇ ਭਾਰ ਘਟ ਕਰਨ 'ਚ ਮਦਦਗਾਰ: ਕਾਲੇ ਛੋਲੇ ਭਾਰ ਘਟ ਕਰਨ 'ਚ ਵੀ ਮਦਦ ਕਰਦੇ ਹਨ। ਇਸ 'ਚ ਪ੍ਰੋਟੀਨ ਅਤੇ ਫਾਈਬਰ ਪਾਇਆ ਜਾਂਦਾ ਹੈ। ਜੇਕਰ ਤੁਸੀਂ ਰਾਤ ਨੂੰ ਪਾਣੀ 'ਚ ਕਾਲੇ ਛੋਲੇ ਭਿਗੋ ਕੇ ਅਤੇ ਸਵੇਰ ਨੂੰ ਭੋਜਨ ਦੇ ਰੂਪ 'ਚ ਇਸ ਨੂੰ ਖਾਂਦੇ ਹੋ, ਤਾਂ ਤੁਹਾਨੂੰ ਭਾਰ ਘਟ ਕਰਨ 'ਚ ਮਦਦ ਮਿਲ ਸਕਦੀ ਹੈ। ਇਸ 'ਚ ਕੈਲੋਰੀ ਦੀ ਮਾਤਰਾ ਘਟ ਹੁੰਦੀ ਹੈ। ਜਿਸ ਕਰਕੇ ਇਸਨੂੰ ਖਾਣ ਤੋਂ ਬਾਅਦ ਪੇਟ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ।

ਹੀਮੋਗਲੋਬਿਨ ਦਾ ਪੱਧਰ ਵਧਦਾ: ਕਾਲੇ ਛੋਲਿਆਂ 'ਚ ਆਈਰਨ ਪਾਇਆ ਜਾਂਦਾ ਹੈ। ਇਸ ਨਾਲ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ। ਜੇਕਰ ਤੁਸੀਂ ਅਨੀਮੀਆ ਦੀ ਸਮੱਸਿਆਂ ਤੋਂ ਪੀੜਿਤ ਹੋ, ਤਾਂ ਕਾਲੇ ਛੋਲਿਆਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ। ਨਵੀਆਂ ਮਾਵਾਂ ਲਈ ਕਾਲੇ ਛੋਲੇ ਜ਼ਿਆਦਾ ਫਾਇਦੇਮੰਦ ਹੁੰਦੇ ਹਨ।


ਊਰਜਾ ਲਈ ਕਾਲੇ ਛੋਲੇ ਫਾਇਦੇਮੰਦ: ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਆਪਣੀ ਖੁਰਾਕ 'ਚ ਕਾਲੇ ਛੋਲਿਆਂ ਨੂੰ ਸ਼ਾਮਲ ਕਰ ਸਕਦੇ ਹੋ। ਇਸਨੂੰ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

ABOUT THE AUTHOR

...view details