ਹੈਦਰਾਬਾਦ:ਗਾਜਰ ਸਿਹਤ ਲਈ ਕਾਫੀ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹੁੰਦੇ ਹਨ। ਤੁਸੀਂ ਗਾਜਰ ਨੂੰ ਸਬਜ਼ੀ ਅਤੇ ਸਲਾਦ ਦੇ ਰੂਪ 'ਚ ਵੀ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਗਾਜਰ 'ਚ ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਹੋਰ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਗਾਜਰ ਦੇ ਫਾਇਦੇ:
ਗਾਜਰ ਦੀ ਮਦਦ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ:ਅੱਜ ਦੇ ਸਮੇਂ 'ਚ ਲੋਕ ਸਕ੍ਰੀਨ 'ਤੇ ਜ਼ਿਆਦਾ ਸਮੇਂ ਬਿਤਾਉਦੇ ਹਨ, ਜਿਸ ਕਰਕੇ ਅੱਖਾਂ 'ਤੇ ਗਲਤ ਅਸਰ ਪੈਂਦਾ ਹੈ ਅਤੇ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਗਾਜਰ ਨੂੰ ਸ਼ਾਮਲ ਕਰ ਸਕਦੇ ਹੋ। ਗਾਜਰ 'ਚ ਵਿਟਾਮਿਨ-ਏ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦਗਾਰ ਹੁੰਦਾ ਹੈ ਅਤੇ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਭਾਰ ਘਟ ਕਰਨ 'ਚ ਗਾਜਰ ਮਦਦਗਾਰ: ਗਾਜਰ 'ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਫਾਈਬਰ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਪੇਟ ਜ਼ਿਆਦਾ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਭੋਜਨ ਖਾਣ ਤੋਂ ਬਚਦੇ ਹੋ। ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਗਾਜਰ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨਾਲ ਭਾਰ ਨੂੰ ਘਟ ਕਰਨ 'ਚ ਮਦਦ ਮਿਲੇਗੀ।
ਹਾਈ ਬੀਪੀ ਨੂੰ ਕੰਟਰੋਲ 'ਚ ਰੱਖਣ ਲਈ ਗਾਜਰ ਫਾਇਦੇਮੰਦ: ਗਾਜਰ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਲਈ ਇਹ ਹਾਈ ਬੀਪੀ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਆਪਣਾ ਬਲੱਡ ਪ੍ਰੈਸ਼ਰ ਅਤੇ ਕੋਲੇਸਟ੍ਰੋਲ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਗਾਜਰ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ।