ਹੈਦਰਾਬਾਦ:ਸਰਦੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਕਈ ਬਿਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਕਰਕੇ ਲੋਕਾਂ ਨੂੰ ਬਦਲਦੇ ਮੌਸਮ 'ਚ ਆਪਣੀ ਜੀਵਨਸ਼ੈਲੀ 'ਚ ਬਦਲਾਅ ਕਰਨਾ ਚਾਹੀਦਾ ਹੈ। ਇਸ ਲਈ ਤੁਸੀਂ ਖੀਰੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਕਈ ਬਿਮਾਰੀਆਂ ਤੋਂ ਰਾਹਤ ਮਿਲ ਸਕਦੀ ਹੈ।
ਖੀਰਾ ਖਾਣ ਦੇ ਫਾਇਦੇ:
ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਖੀਰਾ ਫਾਇਦੇਮੰਦ: ਸਰਦੀਆਂ ਦੇ ਮੌਸਮ 'ਚ ਸ਼ੂਗਰ ਦੀ ਸਮੱਸਿਆਂ ਵਧਣ ਦਾ ਖਤਰਾ ਰਹਿੰਦਾ ਹੈ। ਅਜਿਹੇ 'ਚ ਤੁਸੀਂ ਆਪਣੀ ਖੁਰਾਕ 'ਚ ਖੀਰੇ ਨੂੰ ਸ਼ਾਮਲ ਕਰ ਸਕਦੇ ਹੋ। ਖੀਰੇ ਦੀ ਮਦਦ ਨਾਲ ਬਲੱਡ ਸ਼ੂਗਰ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ, ਤਾਂ ਸਰਦੀਆਂ ਦੇ ਮੌਸਮ 'ਚ ਖੀਰੇ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਭਾਰ ਘਟ ਕਰਨ ਲਈ ਖੀਰਾ ਮਦਦਗਾਰ: ਗਲਤ ਜੀਵਨਸ਼ੈਲੀ ਕਾਰਨ ਲੋਕਾਂ ਦਾ ਭਾਰ ਆਸਾਨੀ ਨਾਲ ਵਧ ਜਾਂਦਾ ਹੈ। ਸਰਦੀਆਂ ਦੇ ਮੌਸਮ 'ਚ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ 'ਚ ਬਦਲਾਅ ਹੁੰਦਾ ਹੈ ਅਤੇ ਸਰੀਰਕ ਗਤੀਵਿਧੀਆਂ ਵੀ ਲੋਕ ਘਟ ਕਰਦੇ ਹਨ। ਇਸ ਲਈ ਤੇਜ਼ੀ ਨਾਲ ਭਾਰ ਵਧਣ ਦਾ ਖਤਰਾ ਰਹਿੰਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਖੀਰੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਖੀਰੇ 'ਚ ਕੈਲੋਰੀ ਘਟ ਹੁੰਦੀ ਹੈ। ਇਸ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।
ਪਾਚਨ ਸੁਧਾਰਨ ਲਈ ਖੀਰਾ ਫਾਇਦੇਮੰਦ: ਜੇਕਰ ਤੁਸੀਂ ਪਾਚਨ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਖੀਰਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਖੀਰੇ 'ਚ ਫਾਈਬਰ ਪਾਏ ਜਾਂਦੇ ਹਨ। ਇਸ ਨਾਲ ਪਾਚਨ ਨੂੰ ਠੀਕ ਰੱਖਣ 'ਚ ਮਦਦ ਮਿਲਦੀ ਹੈ ਅਤੇ ਕਬਜ਼ ਦੀ ਸਮੱਸਿਆਂ ਤੋਂ ਰਾਹਤ ਮਿਲਦੀ ਹੈ।
ਦਿਲ ਨੂੰ ਸਿਹਤਮੰਦ ਰੱਖਣ 'ਚ ਖੀਰਾ ਫਾਇਦੇਮੰਦ: ਅੱਜ ਦੇ ਸਮੇਂ 'ਚ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਕਾਫ਼ੀ ਵਧ ਰਿਹਾ ਹੈ। ਇਸ ਲਈ ਤੁਸੀਂ ਦਿਲ ਨੂੰ ਸਿਹਤਮੰਦ ਰੱਖਣ ਲਈ ਖੀਰੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਖੀਰੇ 'ਚ ਫਾਈਬਰ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘਟ ਹੁੰਦਾ ਹੈ।
ਚਮੜੀ ਅਤੇ ਵਾਲਾਂ ਲਈ ਖੀਰਾ ਫਾਇਦੇਮੰਦ:ਸਰਦੀਆਂ ਦੇ ਮੌਸਮ 'ਚ ਵਾਲਾਂ ਅਤੇ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵੀ ਰਹਿੰਦਾ ਹੈ। ਇਸ ਲਈ ਤੁਸੀਂ ਖੀਰੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ ਅਤੇ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ। ਇਸ 'ਚ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਚਮਕਦਾਰ ਬਣਾਉਣ 'ਚ ਮਦਦ ਕਰਦੇ ਹਨ।