ਹੈਦਰਾਬਾਦ: ਜੀਰੇ ਦਾ ਇਸਤੇਮਾਲ ਜ਼ਿਆਦਾਤਰ ਲੋਕ ਭੋਜਨ ਦਾ ਸਵਾਦ ਵਧਾਉਣ ਲਈ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜੀਰਾ ਭੋਜਨ ਦਾ ਸਵਾਦ ਹੀ ਨਹੀਂ ਸਗੋ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀਆਕਸੀਡੈਂਟ ਅਤੇ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਚਾਹ ਨੂੰ ਪੀ ਕੇ ਪੇਟ ਨਾਲ ਜੁੜੀਆਂ ਸਮੱਸਿਆਂ ਤੋਂ ਰਾਹਤ ਪਾਈ ਜਾ ਸਕਦੀ ਹੈ। ਜੀਰੇ 'ਚ ਫਾਈਬਰ, ਆਈਰਨ, ਪੋਟਾਸ਼ੀਅਮ, ਕੈਲਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਤੱਤ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਜੀਰੇ ਵਾਲੀ ਚਾਹ ਨੂੰ ਸ਼ਾਮਲ ਕਰ ਸਕਦੇ ਹੋ।
ਜੀਰੇ ਵਾਲੀ ਚਾਹ ਪੀਣ ਦੇ ਫਾਇਦੇ:
ਮੈਟਾਬਾਲੀਜ਼ਮ ਮਜ਼ਬੂਤ ਕਰਨ 'ਚ ਜੀਰੇ ਵਾਲੀ ਚਾਹ ਫਾਇਦੇਮੰਦ: ਜੀਰੇ ਵਾਲੀ ਚਾਹ ਪੀਣ ਨਾਲ ਮੈਟਾਬਾਲੀਜ਼ਮ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ ਅਤੇ ਭਾਰ ਘਟ ਕਰਨ ਲਈ ਵੀ ਇਹ ਚਾਹ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਜੀਰੇ ਵਾਲੀ ਚਾਹ ਨੂੰ ਜ਼ਰੂਰ ਸ਼ਾਮਲ ਕਰੋ। ਜੀਰੇ ਵਾਲੀ ਚਾਹ 'ਚ ਤੁਸੀਂ ਇੱਕ ਚਮਚ ਸ਼ਹਿਦ ਵੀ ਮਿਲਾ ਸਕਦੇ ਹੋ।
ਪਾਚਨ ਸੁਧਾਰਨ ਲਈ ਜੀਰੇ ਵਾਲੀ ਚਾਹ ਫਾਇਦੇਮੰਦ: ਪਾਚਨ ਨੂੰ ਠੀਕ ਕਰਨ ਲਈ ਜੀਰੇ ਵਾਲੀ ਚਾਹ ਫਾਇਦੇਮੰਦ ਹੋ ਸਕਦੀ ਹੈ। ਜੇਕਰ ਤੁਸੀਂ ਕਬਜ਼, ਗੈਸ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਪਰੇਸ਼ਾਨ ਹੋ, ਤਾਂ ਜੀਰੇ ਵਾਲੀ ਚਾਹ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸਨੂੰ ਪੀ ਕੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਜੀਰੇ ਵਾਲੀ ਚਾਹ ਫਾਇਦੇਮੰਦ: ਅੱਜ ਦੇ ਸਮੇਂ 'ਚ ਸ਼ੂਗਰ ਦੀ ਸਮੱਸਿਆਂ ਲਗਾਤਾਰ ਵਧਦੀ ਜਾ ਰਹੀ ਹੈ। ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੁੰਦਾ ਪਰ ਤੁਸੀਂ ਆਪਣੀ ਜੀਵਨਸ਼ੈਲੀ 'ਚ ਬਦਲਾਅ ਕਰਕੇ ਇਸ ਸਮੱਸਿਆਂ ਨੂੰ ਕੰਟਰੋਲ ਕਰ ਸਕਦੇ ਹੋ। ਇਸ ਲਈ ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪੀੜਿਤ ਹੋ, ਤਾਂ ਆਪਣੀ ਖੁਰਾਕ 'ਚ ਜੀਰੇ ਵਾਲੀ ਚਾਹ ਨੂੰ ਸ਼ਾਮਲ ਕਰ ਸਕਦੇ ਹੋ। ਇਸ ਤੋਂ ਇਲਾਵਾ ਕੋਲੇਸਟ੍ਰੋਲ ਦੇ ਪੱਧਰ ਨੂੰ ਵੀ ਘਟ ਕਰਨ 'ਚ ਮਦਦ ਮਿਲਦੀ ਹੈ।
ਸੋਜ ਨੂੰ ਘਟ ਕਰਨ 'ਚ ਜੀਰੇ ਵਾਲੀ ਚਾਹ ਫਾਇਦੇਮੰਦ: ਜੀਰਾ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ। ਜੀਰੇ 'ਚ ਵਿਟਾਮਿਨ-ਸੀ, ਵਿਟਾਮਿਨ-ਏ, ਕਾਪਰ, ਮੈਗਨੀਜ਼ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਸਰੀਰ ਦੀ ਸੋਜ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।
ਇਮਿਊਨਟੀ ਮਜ਼ਬੂਤ ਕਰਨ 'ਚ ਜੀਰੇ ਵਾਲੀ ਚਾਹ ਫਾਇਦੇਮੰਦ:ਜੀਰੇ 'ਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ। ਇਸ ਨਾਲ ਇਮਿਊਨਟੀ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਹਾਡੀ ਇਮਿਊਨਟੀ ਮਜ਼ਬੂਤ ਹੈ, ਤਾਂ ਤੁਹਾਡੇ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਮਿਲਦੀ ਹੈ।