ਹੈਦਰਾਬਾਦ: ਸਬਜ਼ੀਆਂ ਸਿਹਤ ਲਈ ਕਾਫ਼ੀ ਫਾਇਦੇਮੰਦ ਹੁੰਦੀਆਂ ਹਨ। ਸਰੀਰ ਨੂੰ ਸਿਹਤਮੰਦ ਰੱਖਣ ਲਈ ਡਾਕਟਰ ਵੀ ਖੁਰਾਕ 'ਚ ਹਰੀਆਂ ਸਬਜ਼ੀਆਂ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਇਨ੍ਹਾਂ ਹਰੀਆਂ ਸਬਜ਼ੀਆਂ 'ਚੋ ਭਿੰਡੀ ਦੀ ਸਬਜ਼ੀ ਵੀ ਫਾਇਦੇਮੰਦ ਹੈ। ਸ਼ੂਗਰ ਦੇ ਮਰੀਜ਼ਾਂ ਲਈ ਭਿੰਡੀ ਦੀ ਸਬਜ਼ੀ ਜ਼ਿਆਦਾ ਫਾਇਦੇਮੰਦ ਹੁੰਦੀ ਹੈ। ਇਸ 'ਚ ਪੋਟਾਸ਼ੀਅਮ, ਵਿਟਾਮਿਨ-ਸੀ, ਕੈਲਸ਼ੀਅਮ ਅਤੇ ਹੋਰ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਦੇ ਹਨ।
ਸ਼ੂਗਰ ਦੇ ਮਰੀਜ਼ਾਂ ਲਈ ਭਿੰਡੀ ਫਾਇਦੇਮੰਦ: (Benefits Of Okra)
ਭਿੰਡੀ ਫਾਈਬਰ ਨਾਲ ਭਰਪੂਰ:ਭਿੰਡੀ 'ਚ ਫਾਈਬਰ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਜਿਸ ਕਰਕੇ ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆਂ ਨੂੰ ਰੋਕਣ 'ਚ ਵੀ ਮਦਦ ਮਿਲਦੀ ਹੈ ਅਤੇ ਪਾਚਨ ਵੀ ਸਿਹਤਮੰਦ ਰਹਿੰਦਾ ਹੈ। ਫਾਈਬਰ ਨਾਲ ਭਰਪੂਰ ਭਿੰਡੀ ਕਈ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੁੰਦੀ ਹੈ। ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪੀੜਿਤ ਹੋ, ਤਾਂ ਆਪਣੀ ਖੁਰਾਕ 'ਚ ਭਿੰਡੀ ਨੂੰ ਜ਼ਰੂਰ ਸ਼ਾਮਲ ਕਰੋ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਭਿੰਡੀ ਐਂਟੀਆਕਸੀਡੈਂਟ ਦਾ ਚੰਗਾ ਸਰੋਤ: ਭਿੰਡੀ ਕਈ ਲੋਕਾਂ ਨੂੰ ਪਸੰਦ ਹੁੰਦੀ ਹੈ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਭਿੰਡੀ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੀ ਹੈ, ਜਿਸ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਹਾਲਾਂਕਿ ਸ਼ੂਗਰ ਨੂੰ ਕੰਟਰੋਲ ਕਰਨ ਲਈ ਜੀਵਨਸ਼ੈਲੀ 'ਚ ਬਦਲਾਅ ਕਰਨ ਦੀ ਵੀ ਜ਼ਰੂਰਤ ਹੁੰਦੀ ਹੈ।
ਭਾਰ ਘਟਾਉਣ ਲਈ ਭਿੰਡੀ ਫਾਇਦੇਮੰਦ: ਭਿੰਡੀ 'ਚ ਕੈਲੋਰੀ ਦੀ ਕਾਫ਼ੀ ਘਟ ਮਾਤਰਾ ਪਾਈ ਜਾਂਦੀ ਹੈ। ਜਿਸ ਕਰਕੇ ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲ ਸਕਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਭਿੰਡੀ ਨੂੰ ਜ਼ਰੂਰ ਸ਼ਾਮਲ ਕਰੋ। ਇਹ ਸਬਜ਼ੀ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। (Okra For Weight Loss)
ਭਿੰਡੀ ਨੂੰ ਆਪਣੀ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ: ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ 'ਚ ਭਿੰਡੀ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਪਰ ਇਸ ਗੱਲ ਦਾ ਧਿਆਨ ਰੱਖੋ ਕਿ ਸਬਜ਼ੀ 'ਚ ਤੇਲ ਅਤੇ ਮਸਾਲੇ ਦਾ ਜ਼ਿਆਦਾ ਇਸਤੇਮਾਲ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਭਿੰਡੀ ਦਾ ਪਾਣੀ ਵੀ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਭਿੰਡੀ ਦਾ ਪਾਣੀ ਬਣਾਉਣ ਲਈ ਸਭ ਤੋਂ ਪਹਿਲਾ ਭਿੰਡੀ ਨੂੰ ਧੋ ਲਓ। ਇਸ ਤੋਂ ਬਾਅਦ ਭਿੰਡੀ ਨੂੰ ਪਾਣੀ 'ਚ ਭਿਗੋ ਕੇ ਰੱਖ ਦਿਓ। ਸਵੇਰੇ ਇਸ ਪਾਣੀ ਨੂੰ ਛਾਣ ਕੇ ਖਾਲੀ ਪੇਟ ਪੀ ਲਓ। ਇਸ ਤਰ੍ਹਾਂ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ।