ਹੈਦਰਾਬਾਦ:ਦਿਲ ਸਾਡੇ ਸਰੀਰ ਦਾ ਜ਼ਰੂਰੀ ਅੰਗ ਹੁੰਦਾ ਹੈ। ਇਸ ਲਈ ਦਿਲ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਹਾਲਾਂਕਿ ਗਲਤ ਜੀਵਨਸ਼ੈਲੀ ਅਤੇ ਖਰਾਬ ਖਾਣ-ਪੀਣ ਕਾਰਨ ਅਸੀ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਭਾਰਤ 'ਚ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸ ਕਰਕੇ ਦਿਲ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਡ੍ਰਿੰਕਸ ਨੂੰ ਸ਼ਾਮਲ ਕਰ ਸਕਦੇ ਹੋ।
ਦਿਲ ਨੂੰ ਸਿਹਤਮੰਦ ਰੱਖਣ ਲਈ ਪੀਓ ਇਹ ਡ੍ਰਿੰਕਸ:
ਚੁਕੰਦਰ ਦਾ ਜੂਸ: ਚੁਕੰਦਰ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਨਾਈਟਰੇਟ ਪਾਇਆ ਜਾਂਦਾ ਹੈ, ਜੋ ਸਰੀਰ 'ਚ ਜਾ ਕੇ ਨਾਈਟ੍ਰਿਕ ਆਕਸਾਈਡ 'ਚ ਬਦਲ ਜਾਂਦਾ ਹੈ। ਇਸਦੇ ਨਾਲ ਹੀ ਗਾਜਰ ਵੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਗਾਜਰ 'ਚ ਮੌਜੂਦ ਨਾਈਟਰੇਟਟ ਖੂਨ ਦੇ ਪ੍ਰਵਾਹ 'ਚ ਸੁਧਾਰ ਕਰਦੇ ਹਨ। ਇਨ੍ਹਾਂ ਹੀ ਨਹੀਂ ਗਾਜਰ 'ਚ ਬੀਟਾ ਕੈਰੋਟੀਨ ਵੀ ਪਾਇਆ ਜਾਂਦਾ ਹੈ, ਜੋ ਬਲੱਡ ਨੂੰ ਸਾਫ਼ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲ ਸਕਦੀ ਹੈ। ਇਸ ਲਈ ਤੁਸੀਂ ਗਾਜਰ ਅਤੇ ਚੁਕੰਦਰ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।