ਹੈਦਰਾਬਾਦ:ਡਰਾਈ ਫਰੂਟਸ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਸਵਾਦ 'ਚ ਵੀ ਵਧੀਆਂ ਹੁੰਦੇ ਹਨ। ਕਈ ਲੋਕ ਡਰਾਈ ਫਰੂਟਸ ਨੂੰ ਸਨੈਕਸ ਦੇ ਰੂਪ 'ਚ ਖਾਣਾ ਪਸੰਦ ਕਰਦੇ ਹਨ। ਇਸ 'ਚ ਕਈ ਪ੍ਰਕਾਰ ਦੇ ਪ੍ਰੋਟੀਨ, ਵਿਟਾਮਿਨ, ਮਿਨਰਲ ਅਤੇ ਫਾਈਬਰ ਪਾਏ ਜਾਂਦੇ ਹਨ। ਜਿਸ ਨੂੰ ਖਾਣ ਨਾਲ ਤੁਸੀਂ ਸਿਹਤਮੰਦ ਰਹੋਗੇ। ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰ ਘਟ ਕਰਨ ਲਈ ਵੀ ਤੁਸੀਂ ਆਪਣੀ ਖੁਰਾਕ 'ਚ ਡਰਾਈ ਫਰੂਟਸ ਨੂੰ ਸ਼ਾਮਲ ਕਰ ਸਕਦੇ ਹੋ।
ਭਾਰ ਘਟ ਕਰਨ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਡਰਾਈ ਫਰੂਟਸ:
ਸੌਗੀ:ਭਾਰ ਘਟ ਕਰਨ ਲਈ ਤੁਸੀਂ ਸੌਗੀ ਦਾ ਸੇਵਨ ਕਰ ਸਕਦੇ ਹੋ। ਇਸ ਲਈ ਤੁਸੀਂ ਸੌਗੀ ਨੂੰ ਭਿਓ ਕੇ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਵਿੱਚ ਫਾਈਬਰ, ਓਮੇਗਾ -3 ਫੈਟੀ ਐਸਿਡ ਅਤੇ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਖਾਣ ਨਾਲ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ।
ਅੰਜੀਰ:ਅੰਜੀਰ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਢਿੱਡ ਭਰਿਆ ਲੱਗਦਾ ਹੈ। ਇਸ 'ਚ ਮੌਜ਼ੂਦ ਫਾਈਬਰ ਭੁੱਖ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ ਅੰਜੀਰ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਕੈਲੋਰੀ ਬਰਨ ਕਰਨ 'ਚ ਮਦਦ ਕਰਦਾ ਹੈ। ਇਸ 'ਚ ਮੌਜ਼ੂਦ ਫਾਈਬਰ ਅਤੇ ਪੋਟਾਸ਼ੀਅਮ ਹਾਈ ਬਲੱਡ ਪ੍ਰੇਸ਼ਰ ਨੂੰ ਵੀ ਕੰਟਰੋਲ ਕਰਦੇ ਹਨ।
ਬਦਾਮ:ਜਿਨ੍ਹਾਂ ਲੋਕਾਂ ਨੂੰ ਹਾਈ ਕੋਲੇਸਟ੍ਰੋਲ ਦੀ ਸਮੱਸਿਆਂ ਹੈ, ਉਨ੍ਹਾਂ ਲਈ ਬਦਾਮ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸਦੇ ਸੇਵਨ ਨਾਲ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲ ਸਕਦੀ ਹੈ। ਇਸ ਵਿੱਚ ਕੈਲੇਰੀ ਵੀ ਘਟ ਹੁੰਦੀ ਹੈ, ਜਿਸ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ। ਬਦਾਮ 'ਚ Monounsaturated ਚਰਬੀ, Antioxidant ਅਤੇ ਪ੍ਰੋਟੀਨ ਵਰਗੇ ਤੱਤ ਪਾਏ ਜਾਂਦੇ ਹਨ। ਇਸਦੇ ਸੇਵਨ ਨਾਲ ਢਿੱਡ ਭਰਿਆ ਰਹਿੰਦਾ ਹੈ ਅਤੇ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।
ਖਜੂਰ: ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਖਜੂਰ ਸ਼ਾਮਲ ਕਰੋ। ਇਸ ਵਿੱਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਨਾਲ ਤੁਹਾਡਾ ਢਿੱਡ ਜ਼ਿਆਦਾ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਤੋਂ ਇਲਾਵਾ ਖਜੂਰ 'ਚ ਵਿਟਾਮਿਨ ਬੀ5 ਹੁੰਦਾ ਹੈ, ਜੋ ਸਟੈਮਿਨਾ ਵਧਾਉਦਾ ਹੈ। ਇਸ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।