ਪੰਜਾਬ

punjab

ETV Bharat / sukhibhava

Honey Side Effects: ਜ਼ਰੂਰਤ ਤੋਂ ਜ਼ਿਆਦਾ ਸ਼ਹਿਦ ਖਾਣਾ ਸਿਹਤ 'ਤੇ ਪੈ ਸਕਦੈ ਭਾਰੀ, ਜਾਣੋ ਇਸ ਨੂੰ ਖਾਣ ਦੇ ਨੁਕਸਾਨ

ਸ਼ਹਿਦ ਐਂਟੀਆਕਸੀਡੈਂਟ ਅਤੇ ਐਂਟੀਸੈਪਟਿਕ ਗੁਣਾ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਦਵਾਈ ਦੇ ਰੂਪ 'ਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਸ਼ਹਿਦ ਦੇ ਫਾਇਦਿਆਂ ਬਾਰੇ ਤਾਂ ਹਰ ਕਿਸੇ ਨੂੰ ਪਤਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਰੂਰਤ ਤੋਂ ਜ਼ਿਆਦਾ ਸ਼ਹਿਦ ਦਾ ਇਸਤੇਮਾਲ ਕਰਨਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ।

Honey Side Effects
Honey Side Effects

By

Published : Aug 14, 2023, 1:06 PM IST

ਹੈਦਰਾਬਾਦ: ਸਿਹਤ ਲਈ ਸ਼ਹਿਦ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ। ਜਿਸ ਨਾਲ ਸਰੀਰ ਨੂੰ ਕਈ ਲਾਭ ਮਿਲਦੇ ਹਨ। ਸ਼ਹਿਦ 'ਚ ਗਲੂਕੋਜ਼, ਅਮੀਨੋ ਐਸਿਡ ਆਦਿ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਪਰ ਜ਼ਰੂਰਤ ਤੋਂ ਜ਼ਿਆਦਾ ਸ਼ਹਿਦ ਦਾ ਇਸਤੇਮਾਲ ਕਰਨਾ ਤੁਹਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਜ਼ਿਆਦਾ ਮਾਤਰਾ 'ਚ ਸ਼ਹਿਦ ਖਾਣ ਨਾਲ ਪਾਚਨ ਦੀ ਸਮੱਸਿਆਂ ਹੋ ਸਕਦੀ ਹੈ। ਇਸ ਤੋਂ ਇਲਾਵਾ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਸਕਦੇ ਹੋ।

ਸ਼ਹਿਦ ਦੇ ਨੁਕਸਾਨ:

ਸ਼ੂਗਰ ਦੇ ਮਰੀਜ਼ਾਂ ਲਈ ਸ਼ਹਿਦ ਨੁਕਸਾਨਦੇਹ: ਸ਼ਹਿਦ 'ਚ ਖੰਡ ਅਤੇ ਕਾਰਬੋਹਾਈਡ੍ਰੇਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਜੇਕਰ ਤੁਸੀਂ ਜ਼ਰੂਰਤ ਤੋਂ ਜ਼ਿਆਦਾ ਸ਼ਹਿਦ ਖਾਂਦੇ ਹੋ, ਤਾਂ ਇਸ ਨਾਲ ਬਲੱਡ ਸ਼ੂਗਰ ਵਧ ਸਕਦੀ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਲਈ ਸ਼ਹਿਦ ਦਾ ਸੇਵਨ ਕਰਨਾ ਨੁਕਸਾਨਦੇਹ ਹੋ ਸਕਦਾ ਹੈ।

ਘਟ ਬਲੱਡ ਪ੍ਰੇਸ਼ਰ ਦੀ ਸਮੱਸਿਆਂ: ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੇਸ਼ਰ ਦੀ ਸਮੱਸਿਆਂ ਹੈ, ਉਨ੍ਹਾਂ ਲਈ ਸ਼ਹਿਦ ਕਾਫ਼ੀ ਫਾਇਦੇਮੰਦ ਹੁੰਦਾ ਹੈ। ਪਰ ਸ਼ਹਿਦ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਤੁਹਾਡਾ ਬਲੱਡ ਪ੍ਰੇਸ਼ਰ ਘਟ ਹੋ ਸਕਦਾ ਹੈ।

ਪੇਟ ਨਾਲ ਜੁੜੀਆਂ ਸਮੱਸਿਆਵਾਂ: ਜੇਕਰ ਤੁਸੀਂ ਕਬਜ਼ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਆਪਣੀ ਖੁਰਾਕ 'ਚ ਸ਼ਹਿਦ ਨੂੰ ਘਟ ਮਾਤਰਾ 'ਚ ਸ਼ਾਮਲ ਕਰੋ। ਜ਼ਿਆਦਾ ਮਾਤਰਾ 'ਚ ਸ਼ਹਿਦ ਖਾਣ ਨਾਲ ਤੁਹਾਨੂੰ ਪਾਚਨ ਸੰਬੰਧੀ ਸਮੱਸਿਆਂ ਜਿਵੇਂ ਕਿ ਦਸਤ ਹੋ ਸਕਦੀ ਹੈ।

ਭਾਰ ਵਧ ਸਕਦਾ: ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਖੁਰਾਕ 'ਚ ਸ਼ਹਿਦ ਦੀ ਮਾਤਰਾ ਨੂੰ ਘਟ ਕਰੋ। ਇਸ ਵਿੱਚ ਕੈਲੋਰੀ, ਖੰਡ ਅਤੇ ਕਾਰਬੋਹਾਈਡ੍ਰੇਟ ਜ਼ਿਆਦਾ ਮਾਤਰਾ 'ਚ ਪਾਈ ਜਾਂਦੀ ਹੈ। ਜਿਸ ਕਾਰਨ ਭਾਰ ਵਧ ਸਕਦਾ ਹੈ।

ਦੰਦਾਂ 'ਚ ਸੜਨ ਦੀ ਸਮੱਸਿਆਂ:ਸ਼ਹਿਦ 'ਚ ਖੰਡ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਜੇਕਰ ਤੁਸੀਂ ਜ਼ਰੂਰਤ ਤੋਂ ਜ਼ਿਆਦਾ ਸ਼ਹਿਦ ਖਾਂਦੇ ਹੋ, ਤਾਂ ਤੁਹਾਨੂੰ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ABOUT THE AUTHOR

...view details