ਹੈਦਰਾਬਾਦ:ਮੱਛੀ ਸਿਹਤ ਲਈ ਕਾਫ਼ੀ ਫਾਇਦੇਮੰਦ ਹੁੰਦੀ ਹੈ। ਮੱਛੀ 'ਚ ਓਮੇਗਾ-3 ਫੈਟੀ ਐਸਿਡ, ਵਿਟਾਮਿਨ-ਡੀ, ਕੈਲਸ਼ੀਅਮ ਅਤੇ ਆਈਰਨ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਤੱਤ ਸਿਹਤ ਲਈ ਜ਼ਰੂਰੀ ਹੁੰਦੇ ਹਨ। ਪਰ ਜੋ ਲੋਕ ਮੱਛੀ ਨਹੀਂ ਖਾਂਦੇ, ਉਹ ਲੋਕ ਓਮੇਗਾ-3 ਫੈਟੀ ਐਸਿਡ ਦੀ ਕਮੀ ਪੂਰੀ ਕਰਨ ਲਈ ਮੱਛੀ ਦੇ ਤੇਲ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹਨ। ਇਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।
ਮੱਛੀ ਦੇ ਤੇਲ ਦੇ ਫਾਇਦੇ:
ਦਿਲ ਨੂੰ ਸਿਹਤਮੰਦ ਰੱਖਣ 'ਚ ਮੱਛੀ ਦਾ ਤੇਲ ਫਾਇਦੇਮੰਦ: ਮੱਛੀ ਦਾ ਤੇਲ ਦਿਲ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ ਅਤੇ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਨੂੰ ਘਟ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਇਸ ਤੇਲ ਦੀ ਮਦਦ ਨਾਲ ਖਰਾਬ ਕੋਲੇਸਟ੍ਰੋਲ ਨੂੰ ਘਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਆਪਣੇ ਭੋਜਨ 'ਚ ਮੱਛੀ ਦੇ ਤੇਲ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ।
ਦਿਮਾਗ ਨੂੰ ਸਿਹਤਮੰਦ ਰੱਖਣ ਲਈ ਮੱਛੀ ਦਾ ਤੇਲ ਮਦਦਗਾਰ: ਦਿਮਾਗ ਨੂੰ ਸਿਹਤਮੰਦ ਰੱਖਣ ਲਈ ਮੱਛੀ ਦਾ ਤੇਲ ਫਾਇਦੇਮੰਦ ਹੋ ਸਕਦਾ ਹੈ। ਦਿਮਾਗ ਨੂੰ ਸਿਹਤਮੰਦ ਰੱਖਣ ਲਈ ਓਮੇਗਾ-3 ਫੈਟੀ ਐਸਿਡ ਜ਼ਰੂਰੀ ਹੁੰਦਾ ਹੈ। ਇਸ ਨਾਲ ਦਿਮਾਗ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ ਅਤੇ ਦਿਮਾਗ ਸਿਹਤਮੰਦ ਰਹਿੰਦਾ ਹੈ।
ਅੱਖਾਂ ਲਈ ਮੱਛੀ ਦਾ ਤੇਲ ਫਾਇਦੇਮੰਦ: ਅੱਖਾਂ ਲਈ ਵੀ ਮੱਛੀ ਦਾ ਤੇਲ ਫਾਇਦੇਮੰਦ ਹੋ ਸਕਦਾ ਹੈ। ਇਸ ਲਈ ਡਾਕਟਰ ਵੀ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਮੱਛੀ ਖਾਣ ਦੀ ਸਲਾਹ ਦਿੰਦੇ ਹਨ। ਮੱਛੀ ਓਮੇਗਾ-3 ਫੈਸੀ ਐਸਿਡ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਅੱਖਾਂ ਦੀਆਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਕਰਕੇ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਮੱਛੀ ਦਾ ਤੇਲ ਫਾਇਦੇਮੰਦ ਹੋ ਸਕਦਾ ਹੈ।
ਗਰਭਵਤੀ ਔਰਤਾਂ ਲਈ ਮੱਛੀ ਦਾ ਤੇਲ ਫਾਇਦੇਮੰਦ: ਮੱਛੀ 'ਚ ਮੌਜ਼ੂਦ ਓਮੇਗਾ-3 ਫੈਟੀ ਐਸਿਡ ਗਰਭ 'ਚ ਪਲ ਰਹੇ ਬੱਚੇ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਜੇਕਰ ਤੁਸੀਂ ਗਰਭਵਤੀ ਹੋ, ਤਾਂ ਮੱਛੀ ਦਾ ਤੇਲ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਸਦੇ ਨਾਲ ਹੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਵੀ ਮੱਛੀ ਦਾ ਤੇਲ ਫਾਇਦੇਮੰਦ ਹੁੰਦਾ ਹੈ। ਮੱਛੀ ਦੇ ਤੇਲ ਦੀ ਮਦਦ ਨਾਲ ਸਰਦੀ ਅਤੇ ਫਲੂ ਵਰਗੀਆਂ ਸਮੱਸਿਆਵਾੰ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ ਅਤੇ ਫੇਫੜਿਆਂ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਮਿਲਦੀ ਹੈ।