ਹੈਦਰਾਬਾਦ:ਤੇਜ਼ੀ ਨਾਲ ਬਦਲਦੀ ਜੀਵਨਸ਼ੈਲੀ ਕਾਰਨ ਲੋਕ ਅੱਜ ਦੇ ਸਮੇਂ 'ਚ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸਮੱਸਿਆਵਾਂ 'ਚ ਸ਼ੂਗਰ, ਬੀਪੀ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਸ਼ਾਮਲ ਹਨ। ਇਨੀ ਦਿਨੀ ਹਾਈ ਬੀਪੀ ਦੀ ਸਮੱਸਿਆ ਕਾਫ਼ੀ ਆਮ ਹੋ ਚੁੱਕੀ ਹੈ। ਇਹ ਇੱਕ ਅਜਿਹੀ ਸਮੱਸਿਆ ਹੈ, ਜੋ ਕਈ ਵਾਰ ਗੰਭੀਰ ਬਣ ਜਾਂਦੀ ਹੈ। ਇਸਨੂੰ ਕੰਟਰੋਲ ਕਰਨ ਲਈ ਲੋਕ ਦਵਾਈਆਂ ਖਾਂਦੇ ਹਨ। ਦਵਾਈਆਂ ਤੋਂ ਇਲਾਵਾ ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰਕੇ ਵੀ ਹਾਈ ਬੀਪੀ ਨੂੰ ਕੰਟਰੋਲ ਕਰ ਸਕਦੇ ਹੋ।
ਹਾਈ ਬੀਪੀ ਨੂੰ ਕੰਟਰੋਲ ਕਰਨ ਲਈ ਖੁਰਾਕ:
ਸਟ੍ਰਾਬੇਰੀ: ਜੇਕਰ ਤੁਸੀਂ ਹਾਈ ਬੀਪੀ ਦੀ ਸਮੱਸਿਆ ਤੋਂ ਪੀੜਿਤ ਹੋ, ਤਾਂ ਸਟ੍ਰਾਬੇਰੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਕਿ ਬਲੱਡ ਫਲੋ ਦੇ ਪੱਧਰ ਨੂੰ ਸੁਧਾਰਨ 'ਚ ਮਦਦਗਾਰ ਹੁੰਦੇ ਹਨ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਪੱਤੇਦਾਰ ਸਬਜ਼ੀਆਂ: ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਲਈ ਫਾਇਦੇਮੰਦ ਹੁੰਦੀਆਂ ਹਨ। ਇਸ ਲਈ ਡਾਕਟਰ ਵੀ ਹਰੀਆਂ ਸਬਜ਼ੀਆਂ ਨੂੰ ਖੁਰਾਕ 'ਚ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਹਰੀਆਂ ਸਬਜ਼ੀਆਂ ਪੋਟਾਸ਼ੀਅਮ ਅਤੇ ਨਾਈਟ੍ਰੇਟ ਨਾਲ ਭਰਪੂਰ ਹੁੰਦੀਆਂ ਹਨ, ਜੋ ਕਿ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀਆਂ ਹਨ। ਇਨ੍ਹਾਂ ਸਬਜ਼ੀਆਂ 'ਚ ਪਾਲਕ ਅਤੇ ਸਾਗ ਵਰਗੀਆਂ ਸਬਜ਼ੀਆਂ ਨੂੰ ਖੁਰਾਕ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
ਕੇਲੇ:ਕੇਲੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ। ਇਸਦੇ ਨਾਲ ਹੀ ਕੇਲੇ ਸਰੀਰ 'ਚ ਸੋਡੀਅਮ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
ਓਟਮੀਲ:ਓਟਮੀਲ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਕੋਲੇਸਟ੍ਰੋਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਓਟਮੀਲ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਚੁਕੰਦਰ:ਜ਼ਿਆਦਾ ਲੋਕਾਂ ਨੂੰ ਖੂਨ ਵਧਾਉਣ ਲਈ ਡਾਕਟਰ ਚੁਕੰਦਰ ਨੂੰ ਖੁਰਾਕ 'ਚ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਖੂਨ ਵਧਾਉਣ ਲਈ ਹੀ ਨਹੀਂ, ਸਗੋ ਇਸ 'ਚ ਮੌਜ਼ੂਦ ਹਾਈ ਨਾਈਟ੍ਰੇਟ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੇ ਹਨ। ਇਸਨੂੰ ਤੁਸੀਂ ਸਲਾਦ ਅਤੇ ਸਮੂਦੀ ਦੇ ਰੂਪ 'ਚ ਆਪਣੀ ਖੁਰਾਕ ਦੇ ਵਿੱਚ ਸ਼ਾਮਲ ਕਰ ਸਕਦੇ ਹੋ।