ਪੰਜਾਬ

punjab

ETV Bharat / sukhibhava

ਖੰਘ ਤੋਂ ਲੈ ਕੇ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਤੱਕ, ਇੱਥੇ ਜਾਣੋ ਸ਼ਹਿਦ ਦੇ ਫਾਇਦੇ - ਸ਼ਹਿਦ ਦੇ ਫਾਇਦੇ

Honey Benefits: ਸਰਦੀਆਂ ਦੇ ਮੌਸਮ 'ਚ ਕਈ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ। ਇਸ ਮੌਸਮ 'ਚ ਖੁਦ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਸੀਂ ਸਰਦੀਆਂ ਦੇ ਮੌਸਮ 'ਚ ਖੁਦ ਨੂੰ ਸਿਹਤਮੰਦ ਰੱਖਣ ਲਈ ਸ਼ਹਿਦ ਦੀ ਵਰਤੋ ਕਰ ਸਕਦੇ ਹੋ।

Honey Benefits
Honey Benefits

By ETV Bharat Health Team

Published : Dec 29, 2023, 11:05 AM IST

ਹੈਦਰਾਬਾਦ: ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਸਾਡੀ ਜੀਵਨਸ਼ੈਲੀ 'ਚ ਕਈ ਬਦਲਾਅ ਹੋ ਜਾਂਦੇ ਹਨ, ਜਿਸਦਾ ਸਾਡੀ ਸਿਹਤ 'ਤੇ ਬਹੁਤ ਅਸਰ ਪੈਂਦਾ ਹੈ। ਅਜਿਹੇ 'ਚ ਲੋਕ ਖੁਦ ਨੂੰ ਸਿਹਤਮੰਦ ਰੱਖਣ ਲਈ ਆਪਣੇ ਖਾਣ-ਪੀਣ ਅਤੇ ਕੱਪੜਿਆ 'ਚ ਕਈ ਤਰ੍ਹਾਂ ਦੇ ਬਦਲਾਅ ਕਰਦੇ ਹਨ। ਸਰਦੀਆਂ ਦੇ ਮੌਸਮ 'ਚ ਖੁਦ ਨੂੰ ਠੰਡ ਤੋਂ ਬਚਾਉਣਾ ਅਤੇ ਸਰੀਰ 'ਚ ਗਰਮੀ ਬਣਾਏ ਰੱਖਣਾ ਜ਼ਰੂਰੀ ਹੁੰਦਾ ਹੈ। ਇਸ ਲਈ ਸ਼ਹਿਦ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ। ਸ਼ਹਿਦ ਦੀ ਮਦਦ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।

ਸ਼ਹਿਦ ਦੇ ਫਾਇਦੇ:

ਖੰਘ ਤੋਂ ਰਾਹਤ: ਸਰਦੀਆਂ 'ਚ ਲੋਕ ਅਕਸਰ ਖੰਘ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ, ਜਿਸ ਕਰਕੇ ਗਲੇ 'ਚ ਜਲਨ ਹੋਣ ਲੱਗਦੀ ਹੈ। ਇਸ ਲਈ ਤੁਸੀਂ ਸ਼ਹਿਦ ਦਾ ਇਸਤੇਮਾਲ ਕਰ ਸਕਦੇ ਹੋ। ਸ਼ਹਿਦ ਗਲੇ 'ਚ ਸੋਜ ਅਤੇ ਜਲਨ ਨੂੰ ਘਟ ਕਰਨ 'ਚ ਮਦਦ ਕਰਦਾ ਹੈ। ਇਸ ਲਈ ਤੁਸੀਂ ਸ਼ਹਿਦ ਨੂੰ ਗਰਮ ਪਾਣੀ ਅਤੇ ਹਰਬਲ ਚਾਹ 'ਚ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਗਲੇ ਨੂੰ ਆਰਾਮ ਮਿਲੇਗਾ।

ਬਿਹਤਰ ਨੀਂਦ ਲਈ ਸ਼ਹਿਦ ਫਾਇਦੇਮੰਦ: ਬਦਲਦੀ ਜੀਵਨਸ਼ੈਲੀ ਕਾਰਨ ਸਾਡੀ ਨੀਂਦ ਵੀ ਕਾਫ਼ੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਕਈ ਸਿਹਤ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਸ਼ਹਿਦ ਫਾਇਦੇਮੰਦ ਹੋ ਸਕਦਾ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾ ਗਰਮ ਦੁੱਧ ਦੇ ਇੱਕ ਗਲਾਸ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਤੁਹਾਨੂੰ ਬਿਹਤਰ ਨੀਂਦ ਆਵੇਗੀ।

ਇਮਿਊਨਟੀ ਮਜ਼ਬੂਤ:ਸਰਦੀਆਂ ਦੇ ਮੌਸਮ 'ਚ ਇਮਿਊਨਟੀ ਜਲਦੀ ਕੰਮਜ਼ੋਰ ਹੋ ਜਾਂਦੀ ਹੈ, ਜਿਸ ਕਰਕੇ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਤੁਸੀਂ ਸ਼ਹਿਦ ਦਾ ਇਸਤੇਮਾਲ ਕਰ ਸਕਦੇ ਹੋ। ਇਸ ਨਾਲ ਇਮਿਊਨਟੀ ਸਿਸਟਮ ਮਜ਼ਬੂਤ ਕਰਨ 'ਚ ਮਦਦ ਮਿਲੇਗੀ। ਸ਼ਹਿਦ 'ਚ ਐਂਟੀਐਕਸੀਡੈਂਟ, ਐਂਟੀ-ਬੈਕਟੀਰੀਅਲ ਵਰਗੇ ਗੁਣ ਪਾਏ ਜਾਂਦੇ ਹਨ, ਜੋ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ। ਇਸ ਲਈ ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਖਾਓ।

ਐਨਰਜ਼ੀ ਮਿਲਦੀ: ਸਰਦੀਆਂ ਦੇ ਮੌਸਮ 'ਚ ਲੋਕਾਂ ਨੂੰ ਸੁਸਤੀ ਆਉਣਾ ਸ਼ੁਰੂ ਹੋ ਜਾਂਦਾ ਹੈ, ਜਿਸ ਕਰਕੇ ਕੋਈ ਵੀ ਕੰਮ ਕਰਨ ਨੂੰ ਮਨ ਨਹੀਂ ਕਰਦਾ। ਇਸ ਲਈ ਸਰਦੀਆਂ 'ਚ ਐਨਰਜ਼ੀ ਘਟ ਜਾਂਦੀ ਹੈ। ਖੁਦ ਨੂੰ ਐਨਰਜ਼ੀ ਭਰਪੂਰ ਰੱਖਣ ਲਈ ਤੁਸੀਂ ਸ਼ਹਿਦ ਦਾ ਇਸਤੇਮਾਲ ਕਰ ਸਕਦੇ ਹੋ।

ਚਮੜੀ ਲਈ ਫਾਇਦੇਮੰਦ: ਸਰਦੀਆਂ ਦੇ ਮੌਸਮ 'ਚ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਤੁਸੀਂ ਸਰਦੀਆਂ ਦੇ ਮੌਸਮ 'ਚ ਆਪਣੀ ਚਮੜੀ ਨੂੰ ਸਿਹਤਮੰਦ ਰੱਖਣ ਲਈ ਸ਼ਹਿਦ ਦਾ ਇਸਤੇਮਾਲ ਕਰ ਸਕਦੇ ਹੋ। ਸ਼ਹਿਦ ਚਮੜੀ ਨੂੰ ਨਰਮ ਬਣਾਏ ਰੱਖਣ 'ਚ ਮਦਦ ਕਰਦਾ ਹੈ।

ABOUT THE AUTHOR

...view details