ਹੈਦਰਾਬਾਦ: ਪਿਆਜ਼ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਨਾ ਸਿਰਫ਼ ਜਖਮਾਂ ਦਾ ਇਲਾਜ਼ ਹੁੰਦਾ ਹੈ, ਸਗੋ ਇਸਦਾ ਰਸ ਅਤੇ ਕੱਚਾ ਪਿਆਜ਼ ਖਾਣ ਨਾਲ ਕਈ ਲਾਭ ਵੀ ਮਿਲਦੇ ਹਨ। ਘਰ 'ਚ ਭੋਜਨ ਬਣਾਉਦੇ ਸਮੇਂ ਵੀ ਪਿਆਜ਼ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਕਈ ਲੋਕ ਪਿਆਜ਼ ਨੂੰ ਸਲਾਦ ਦੇ ਰੂਪ 'ਚ ਵੀ ਖਾਂਦੇ ਹਨ। ਪਿਆਜ਼ 'ਚ ਸੋਡੀਅਮ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ।
ਪਿਆਜ਼ ਦੇ ਫਾਇਦੇ:
ਅੱਖਾਂ ਦੀ ਰੋਸ਼ਨੀ ਤੇਜ਼:ਕੱਚਾ ਪਿਆਜ਼ ਸਿਰਫ਼ ਸਿਹਤ ਲਈ ਹੀ ਨਹੀਂ, ਸਗੋ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਕੱਚਾ ਪਿਆਜ਼ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ, ਕਿਉਕਿ ਇਸ 'ਚ ਵਿਟਾਮਿਨ-ਏ, ਸੀ ਅਤੇ ਈ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਅੱਖਾਂ ਦੀ ਕੰਮਜ਼ੋਰੀ ਨੂੰ ਦੂਰ ਕੀਤਾ ਜਾ ਸਕਦਾ ਹੈ।