ਹੈਦਰਾਬਾਦ: ਅਖਰੋਟ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅਖਰੋਟ 'ਚ ਵਿਟਾਮਿਨ ਬੀ1, ਬੀ6, ਐਂਟੀਆਕਸੀਡੈਂਟ ਅਤੇ ਹੋਰ ਕਈ ਖਣਿਜ ਪਾਏ ਜਾਂਦੇ ਹਨ, ਜੋ ਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਲਈ ਅਖਰੋਟ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਅਖਰੋਟ ਦੇ ਫਾਇਦੇ:-
ਜੋੜਾਂ ਦਾ ਦਰਦ: ਅਖਰੋਟ ਦੇ ਕਈ ਫਾਇਦੇ ਹਨ। ਅਖਰੋਟ ਹੀ ਨਹੀਂ, ਸਗੋ ਤੁਸੀਂ ਇਸਦੇ ਤੇਲ ਦੀ ਵੀ ਵਰਤੋ ਕਰ ਸਕਦੇ ਹੋ। ਅਖਰੋਟ ਦੇ ਤੇਲ ਦੀ ਮਦਦ ਨਾਲ ਜੋੜਾਂ ਦਾ ਦਰਦ, ਮਾਸਪੇਸ਼ੀਆਂ ਦਾ ਦਰਦ ਅਤੇ ਸੋਜ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਅਖਰੋਟ ਦੇ ਤੇਲ 'ਚ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਨਾਲ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਆਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ।
ਅੱਖਾਂ ਦੀ ਸਿਹਤ: ਅਖਰੋਟ ਐਂਟੀਆਕਸੀਡੈਂਟਸ ਗੁਣਾ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ ਅਤੇ ਮੋਤੀਆਬਿੰਦ ਵਰਗੀਆਂ ਅੱਖਾਂ ਦੀਆਂ ਸਮੱਸਿਆਵਾਂ ਨੂੰ ਘਟ ਕਰਨ 'ਚ ਵੀ ਮਦਦ ਮਿਲਦੀ ਹੈ।
ਬੀਪੀ ਕੰਟਰੋਲ: ਅਖਰੋਟ 'ਚ ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼ ਅਤੇ ਆਇਰਨ ਵਰਗੇ ਖਣਿਜ ਪਾਏ ਜਾਂਦੇ ਹਨ। ਅਖਰੋਟ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਨਾਲ ਪਾਚਨ ਕਿਰੀਆ 'ਚ ਵੀ ਸੁਧਾਰ ਹੁੰਦਾ ਹੈ।
ਤਣਾਅ ਅਤੇ ਚਿੰਤਾ ਨੂੰ ਕੰਟਰੋਲ ਕਰਨਾ:ਅਖਰੋਟ ਸਾਡੇ ਦਿਮਾਗ ਦੀਆਂ ਨਸਾਂ ਨੂੰ ਉਤੇਜਿਤ ਕਰਦਾ ਹੈ। ਇਸ ਨਾਲ ਤਣਾਅ ਅਤੇ ਚਿੰਤਾ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਤਣਾਅ ਦੇ ਸਮੇਂ ਬਲੱਡ ਪ੍ਰੈਸ਼ਰ ਵੀ ਘਟ ਹੋ ਜਾਂਦਾ ਹੈ। ਇਸ ਲਈ ਜੋ ਲੋਕ ਤਣਾਅ ਅਤੇ ਚਿੰਤਾ ਤੋਂ ਪੀੜਤ ਹਨ, ਉਹ ਅਖਰੋਟ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹਨ।
ਜਿਗਰ ਲਈ ਫਾਇਦੇਮੰਦ: ਅਖਰੋਟ ਵਿੱਚ ਮਿਰਿਸਲਿਗਨਨ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਜਿਗਰ ਦੀਆਂ ਬਿਮਾਰੀਆਂ ਅਤੇ ਸੱਟਾਂ ਦਾ ਇਲਾਜ ਕਰਨ ਵਿੱਚ ਮਦਦ ਮਿਲਦੀ ਹੈ।
ਮਾਊਥ ਫਰੈਸ਼ਨਰ: ਅਖਰੋਟ ਨੂੰ ਮਾਊਥ ਫ੍ਰੇਸ਼ਨਰ ਦੇ ਤੌਰ 'ਤੇ ਵੀ ਵਰਤਿਆ ਜਾ ਸਕਦਾ ਹੈ, ਕਿਉਂਕਿ ਇਸ ਵਿੱਚ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਸ ਨਾਲ ਨਾ ਸਿਰਫ ਤੁਹਾਡੀਆਂ ਮੂੰਹ ਦੀਆਂ ਸਮੱਸਿਆਵਾਂ, ਸਗੋ ਸਾਹ ਦੀ ਬਦਬੂ ਨੂੰ ਵੀ ਦੂਰ ਕਰਨ 'ਚ ਮਦਦ ਮਿਲਦੀ ਹੈ।
ਚਮੜੀ ਦੀ ਦੇਖਭਾਲ:ਅਖਰੋਟ ਦੀ ਮਦਦ ਨਾਲ ਚਮੜੀ ਦੀ ਦੇਖਭਾਲ ਕਰਨ 'ਚ ਮਦਦ ਮਿਲਦੀ ਹੈ। ਐਂਟੀ-ਮਾਈਕ੍ਰੋਬਾਇਲ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਅਖਰੋਟ ਬਲੈਕਹੈੱਡਸ, ਕਾਲੇ ਚਟਾਕ ਅਤੇ ਫਿਣਸੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ, ਅਖਰੋਟ ਚਮੜੀ ਦੀ ਸੁੰਦਰਤਾ ਬਣਾਏ ਰੱਖਣ ਲਈ ਵੀ ਫਾਇਦੇਮੰਦ ਹੁੰਦਾ ਹੈ।