ਹੈਦਰਾਬਾਦ: ਗਲਤ ਜੀਵਨਸ਼ੈਲੀ ਕਾਰਨ ਲੋਕ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਅੱਜ ਦੇ ਸਮੇਂ 'ਚ ਲੋਕ ਮੋਬਾਈਲ ਅਤੇ ਲੈਪਟਾਪ 'ਤੇ ਜ਼ਿਆਦਾ ਸਮਾਂ ਬਿਤਾਉਦੇ ਹਨ। ਜਿਸ ਕਰਕੇ ਅੱਖਾਂ ਦੀ ਰੋਸ਼ਨੀ 'ਤੇ ਗਲਤ ਅਸਰ ਪੈਂਦਾ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਪੌਸ਼ਟਿਕ ਭੋਜਨ ਖਾਣ, ਕਸਰਤ ਕਰਨ ਅਤੇ ਸਿਹਤਮੰਦ ਫ਼ਲ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਫਲਾਂ ਨੂੰ ਖਾਣ ਨਾਲ ਵੀ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕੀਤਾ ਜਾ ਸਕਦਾ ਹੈ।
ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਖਾਓ ਇਹ ਫ਼ਲ:
ਕੀਵੀ ਫ਼ਲ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦਗਾਰ: ਕੀਵੀ ਫ਼ਲ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਫ਼ਲ ਸਿਹਤ ਲਈ ਹੀ ਨਹੀਂ ਸਗੋ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਕੀਵੀ 'ਚ ਪਿਗਮੈਂਟਸ, ਜ਼ੈਕਸਨਥਿਨ ਅਤੇ ਲੂਟੀਨ ਪਾਏ ਜਾਂਦੇ ਹਨ, ਜੋ ਅੱਖਾਂ ਲਈ ਸਿਹਤਮੰਦ ਹੁੰਦੇ ਹਨ। ਇਸ ਤੋਂ ਇਲਾਵਾ ਕੀਵੀ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਅੱਖਾਂ ਨੂੰ ਕਈ ਸਮੱਸਿਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ।
ਪਪੀਤਾ ਅੱਖਾਂ ਲਈ ਫਾਇਦੇਮੰਦ: ਪਪੀਤਾ ਖਾਣਾ ਵੀ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਪਪੀਤੇ 'ਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਸਰੀਰ 'ਚ ਵਿਟਾਮਿਨ ਦੀ ਕਮੀ ਪੂਰੀ ਹੁੰਦੀ ਹੈ ਅਤੇ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਪਪੀਤੇ 'ਚ ਐਂਟੀਆਕਸੀਡੈਂਟ ਗੁਣ ਵੀ ਪਾਏ ਜਾਂਦੇ ਹਨ, ਜੋ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ।
ਆਵਾਕੈਡੋ ਅੱਖਾਂ ਲਈ ਫਾਇਦੇਮੰਦ: ਆਵਾਕੈਡੋ 'ਚ ਵਿਟਾਮਿਨ-ਸੀ, ਈ ਅਤੇ ਬੀ-6, ਫੋਲੇਟ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਨਾਲ ਸਰੀਰ 'ਚ ਵਿਟਾਮਿਨਸ ਦੀ ਕਮੀ ਪੂਰੀ ਹੁੰਦੀ ਹੈ ਅਤੇ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਆਵਾਕੈਡੋ ਨੂੰ ਸ਼ਾਮਲ ਕਰ ਸਕਦੇ ਹੋ। ਇਹ ਫ਼ਲ ਬਾਜ਼ਾਰ 'ਚ ਆਸਾਨੀ ਨਾਲ ਮਿਲ ਜਾਂਦਾ ਹੈ।
ਆਂਵਲਾ ਅੱਖਾਂ ਦੀ ਰੋਸ਼ਨੀ ਤੇਜ਼ ਕਰਨ 'ਚ ਮਦਦਗਾਰ: ਆਂਵਲੇ ਨੂੰ ਅੱਖਾਂ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਕਈ ਚਿਕਿਤਸਕ ਗੁਣ ਪਾਏ ਜਾਂਦੇ ਹਨ। ਆਂਵਲਾ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਅੱਖਾਂ ਦੇ ਰੇਟਿਨਾ ਦੇ ਸੈਲਾਂ ਨੂੰ ਮਜ਼ਬੂਤ ਬਣਾਏ ਰੱਖਣ 'ਚ ਮਦਦ ਮਿਲਦੀ ਹੈ ਅਤੇ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।