ਹੈਦਰਾਬਾਦ: ਅੰਗੂਰ ਦਾ ਸਵਾਦ ਹਰ ਕਿਸੇ ਨੂੰ ਪਸੰਦ ਹੁੰਦਾ ਹੈ ਅਤੇ ਇਹ ਫਲ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਅੰਗੂਰ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਅੰਗੂਰ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ।
ਅੰਗੂਰ ਖਾਣ ਦੇ ਫਾਇਦੇ:
ਦਿਲ ਦੀ ਸਿਹਤ ਲਈ ਅੰਗੂਰ ਫਾਇਦੇਮੰਦ: ਭੋਜਨ ਦਾ ਦਿਲ ਦੀ ਸਿਹਤ 'ਤੇ ਅਸਰ ਪੈਂਦਾ ਹੈ। ਜੇਕਰ ਅਸੀ ਆਪਣੀ ਖੁਰਾਕ 'ਚ ਗਲਤ ਭੋਜਨ ਸ਼ਾਮਲ ਕਰਦੇ ਹਾਂ, ਤਾਂ ਇਸ ਕਾਰਨ ਦਿਲ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਆਪਣੀ ਖੁਰਾਕ 'ਚ ਅੰਗੂਰਾਂ ਨੂੰ ਜ਼ਰੂਰ ਸ਼ਾਮਲ ਕਰੋ। ਅੰਗੂਰ ਖਾਣ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲੇਗੀ। ਅੰਗੂਰ 'ਚ ਪੋਟਾਸ਼ੀਅਮ ਅਤੇ ਸਾੜ-ਵਿਰੇਧੀ ਗੁਣ ਪਾਏ ਜਾਂਦੇ ਹਨ। ਇਸ ਨਾਲ ਦਿਲ ਦੀਆਂ ਬਿਮਾਰੀਆਂ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।