ਹੈਦਰਾਬਾਦ: ਅੱਜ ਦੇ ਸਮੇਂ 'ਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਗਲਤ ਖਾਣ-ਪੀਣ ਕਰਕੇ ਤੁਸੀਂ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਤੁਹਾਨੂੰ ਸਿਹਤਮੰਦ ਖੁਰਾਕ ਨੂੰ ਫਾਲੋ ਕਰਨਾ ਚਾਹੀਦਾ ਹੈ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਸਰੀਰ ਨੂੰ ਸਿਹਤਮੰਦ ਰੱਖਣ ਲਈ ਸਵੇਰੇ ਕੁਝ ਚੀਜ਼ਾਂ ਖਾਲੀ ਪੇਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਨਾਲ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਅਤੇ ਭਾਰ ਘਟ ਕਰਨ 'ਚ ਮਦਦ ਮਿਲ ਸਕਦੀ ਹੈ।
ਸਵੇਰੇ ਖਾਲੀ ਪੇਟ ਖਾਓ ਇਹ ਚੀਜ਼ਾਂ:
ਪਪੀਤਾ: ਪਪੀਤਾ ਪਾਚਨ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਸਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ ਨਾਲ ਪੇਟ ਨਾਲ ਜੁੜੀਆਂ ਕਈ ਬਿਮਾਰੀਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਪਪੀਤੇ 'ਚ ਐਂਟੀਆਕਸੀਡੈਂਟ ਅਤੇ ਵਿਟਾਮਿਨ-ਸੀ ਵਰਗੇ ਗੁਣ ਪਾਏ ਜਾਂਦੇ ਹਨ। ਇਸ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ ਅਤੇ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।
ਜੂਸ: ਖਾਲੀ ਪੇਟ ਜੂਸ ਪੀਣਾ ਵੀ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਸਰੀਰ 'ਚੋ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਸਬਜ਼ੀਆਂ ਦਾ ਜੂਸ ਜਿਵੇਂ ਕਿ ਖੀਰਾ, ਚੁਕੰਦਰ ਅਤੇ ਟਮਾਟਰ ਦਾ ਜੂਸ ਪੀ ਸਕਦੇ ਹੋ। ਇਸ ਨਾਲ ਸਰੀਰ ਨੂੰ ਕਈ ਲਾਭ ਮਿਲ ਸਕਦੇ ਹਨ।